ਅੰਮ੍ਰਿਤ ਸਿੰਘ ਨੇ ਥਾਣਾ ਸ਼ਹਿਣਾ ਦੇ ਮੁੱਖ ਅਫਸਰ ਵਜੋਂ ਚਾਰਜ ਸੰਭਾਲਿਆ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਕੁਝ ਸਮਾਂ ਪਹਿਲਾਂ ਵੀ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਨਸ਼ਿਆਂ ਨੂੰ ਠੱਲ ਪਾਉਣ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣ ਵਾਲੇ ਅੰਮ੍ਰਿਤ ਸਿੰਘ ਨੇ ਹੁਣ ਮੁੜ ਥਾਣਾ ਸ਼ਹਿਣਾ ਦੇ ਮੁੱਖ ਅਫਸਰ ਵਜੋਂ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਸੰਦੀਪ ਮਲਿਕ ਐਸ ਐਸ ਪੀ ਬਰਨਾਲਾ ਅਤੇ ਮਾਨਵਜੀਤ ਸਿੰਘ ਡੀ ਐਸ਼ ਪੀ ਤਪਾ ਮੰਡੀ ਦੀ ਅਗਵਾਈ ਵਿੱਚ ਥਾਣਾ ਸ਼ਹਿਣਾ ਅਧੀਨ ਆਉਂਦੇ ਪਿੰਡਾਂ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਦੇ ਯਤਨ ਕਰ ਰਹੇ ਹਾਂ, ਉਨ੍ਹਾਂ ਕਿਹਾ ਕਿ ਨੋਜਵਾਨ ਪੀੜੀ ਨੂੰ ਨਸ਼ਿਆ ਤੋ ਬਚਾਉਣ ਲਈ ਪਿੰਡਾਂ ਦੇ ਪੰਚ ਸਰਪੰਚ ਅਤੇ ਸਮਾਜ ਸੇਵੀ ਵਿਅਕਤੀ ਪੰਜਾਬ ਪੁਲਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ ਤਾਂ ਹੀ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕਦੀ ਹੈ ਉਨ੍ਹਾਂ ਕਿਹਾ ਕਿ ਸ਼ਹਿਣਾ ਖੇਤਰ ਦੇ ਪਿੰਡਾਂ ਵਿੱਚ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਆਖ਼ਰ ਵਿੱਚ ਕਿਹਾ ਕਿ ਜਿਸ ਤਰ੍ਹਾਂ ਨਸ਼ਾ ਵੇਚਣ ਵਾਲਿਆਂ ਪਹਿਲਾਂ ਜੇਲਾਂ ਦੀ ਹਵਾ ਖਾ ਰਹੇ ਹਨ ਹੁਣ ਵੀ ਨਸ਼ਾ ਵੇਚਣ ਵਾਲਿਆਂ ਦੀ ਖੈਰ ਨਹੀਂ ਇਸ ਮੌਕੇ ਬਲਵਿੰਦਰ ਸਿੰਘ ਸਬ ਇੰਸਪੈਕਟਰ, ਜੀਵਨ ਸਿੰਘ ਮੁੱਖ ਮੁਨਸ਼ੀ, ਹੋਲਦਾਰ ਮਲਕੀਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ
