ਆਸਰਾ ਕਾਲਜ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਬਸੰਤ ਦਾ ਤਿਉਹਾਰ

ਭਵਾਨੀਗੜ੍ਹ (ਵਿਜੈ ਗਰਗ) ਆਸਰਾ ਕਾਲਜ ਜੋ ਕਿ ਪਟਿਆਲਾ ਸੰਗਰੂਰ ਨੈਸ਼ਨਲ ਹਾਈਵੇ ਤੇ ਸਥਿਤ ਹੈ, ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ ਚੜ ਕੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਡਾ. ਆਰ.ਕੇ. ਗੋਇਲ ਅਤੇ ਐਮ.ਡੀ. ਡਾ. ਕੇਸ਼ਵ ਗੋਇਲ ਜੀ ਵੱਲੋਂ ਮਾਂ ਸਰਸਵਤੀ ਦੇਵੀ ਦੀ ਜੋਤ ਜਲਾ ਕੇ ਤੇ ਫੁੱਲ ਭੇਂਟ ਕਰ ਕੇ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਕੀਤੀ ਗਈ। ਇਸ ਮੌਕੇ ਤੇ ਡਾ. ਵਿਕਾਸ ਗੋਇਲ, ਪ੍ਰਿੰਸੀਪਲ, ਜੀ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ, ਵਿਦਿਆਰਥੀਆਂ ਦਾ ਅਤੇ ਸਮੂਹ ਸਟਾਫ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਅਤੇ ਕ੍ਰਿਕਟ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਡਾ. ਆਰ.ਕੇ. ਗੋਇਲ, ਚੇਅਰਮੈਨ, ਨੇ ਬਸੰਤ ਪੰਚਮੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਖੁਸ਼ੀਆਂ ਖੇੜਿਆਂ ਦਾ ਤਿਉਹਾਰ ਹੈ ਅਤੇ ਪੰਜਾਬ ਵਿੱਚ ਬਸੰਤ ਪੰਚਮੀ ਸਰਦੀਆਂ ਦੇ ਅੰਤ ਤੇ ਬਸੰਤ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਇਸ ਦਿਨ ਲੋਕ ਢੋਲ ਦੀਆਂ ਧੂਨਾਂ ਤੇ ਭੰਗੜੇ ਪਾਉਂਦੇ ਹਨ ਅਤੇ ਰੰਗ ਬਿਰੰਗੀਆਂ ਪਤੰਗਾਂ ਉਡਾਉਂਦੇ ਹਨ, ਘਰਾਂ ਵਿਚ ਇਸ ਦਿਨ ਪੀਲੇ ਚਾਵਲ ਬਣਾਏ ਜਾਂਦੇ ਹਨ ਅਤੇ ਪੀਲੇ ਕੱਪੜੇ ਪਹਿਨ ਕੇ ਇਸ ਸੁਭ ਦਿਹਾੜੇ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਤੇ ਡਾ. ਮੁਨੀਸ਼ ਗੋਇਲ, ਡਾ. ਰੀਤੂ ਚੋਪੜਾ, ਮੈਡਮ ਅੰਜੂ ਖੋਸ਼ਲਾ ਅਤੇ ਸਮੂਹ ਸਟਾਫ ਹਾਜ਼ਰ ਸੀ।
