ਆਸਰਾ ਕਾਲਜ ਵਿੱਚ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ

ਭਵਾਨੀਗੜ੍ਹ,6 ਮਾਰਚ (ਵਿਜੈ ਗਰਗ) ਆਸਰਾ ਕਾਲਜ ਜੋ ਕਿ ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ਤੇ ਸਥਿਤ ਹੈ ਵਿੱਚ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਵਿੱਚ ਡਾ. ਨੀਰਜ ਗੋਇਲ, ਪ੍ਰਿੰਸੀਪਲ, ਮੋਦੀ ਕਾਲਜ ਪਟਿਆਲਾ ਮੁੱਖ ਮਹਿਮਾਨ ਵਜੋਂ ਪਹੁੰਚੇ।ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ। ਉਸ ਤੋਂ ਬਾਅਦ ਮਾਰਚ ਪਾਸਟ ਪਰੇਡ ਦੇ ਨਾਲ ਨਾਲ ਮਿਸਾਲ ਸਲਾਮੀ ਅਤੇ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ ਗਈ। ਜਿਸ ਤੋਂ ਬਾਅਦ ਅਥਲੈਟਿਕ ਮੀਟ ਸ਼ੁਰੂ ਕੀਤੀ ਗਈ, ਜਿਸ ਵਿੱਚ ਬਾਲੀਬਾਲ, ਬਾਸਕਟਬਾਲ, ਖੋ-ਖੋ, ਰਿਲੇਅ, ਸ਼ਾਟਪੁੱਟ, ਲੰਬੀ ਛਾਲ, ਉੱਚੀ ਛਾਲ, ਰੱਸਾ ਕੱਸੀ, ਡਿਸਕਥ੍ਰੋ ਆਦਿ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਤੇ ਡਾ. ਮੁਨੀਸ਼ ਗੋਇਲ, ਪ੍ਰਿੰਸੀਪਲ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਾਲਜ ਵਿੱਚ ਵਿਦਿਆਰਥੀਆਂ ਦੀਆਂ ਉਪਲੱਬਧੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਤੇ ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਜਿੰਦਗੀ ਵਿੱਚ ਅੱਗੇ ਵੱਧਣ ਲਈ ਅਤੇ ਇੱਕ ਚੰਗਾ ਮੁਕਾਮ ਹਾਸਿਲ ਕਰਨ ਲਈ, ਸਖ਼ਤ ਮਿਹਨਤ ਕਰਨ ਦੀ ਲੋੜ ਹੈ। ਕਿਉਂਕਿ ਮਿਹਨਤ ਹੀ ਸਫਲਤਾ ਦੀ ਅਸਲੀ ਕੂੰਜੀ ਹੈ, ਮਿਹਨਤ ਕਰਨ ਵਾਲਾ ਵਿਅਕਤੀ ਜਿੰਦਗੀ ਦੀ ਹਰ ਮੰਜਿਲ ਨੂੰ ਹਾਸਲ ਕਰ ਸਕਦਾ ਹੈ ਅਤੇ ਸਫਲਤਾ ਦੀਆਂ ਉਚਾਈਆਂ ਨੂੰ ਛੂਹ ਸਕਦਾ ਹੈ ਅੰਤ ਵਿੱਚ ਡਾ. ਆਰ ਕੇ ਗੋਇਲ ਚੇਅਰਮੈਨ ਵੱਲੋਂ ਝੰਡਾ ਉਤਾਰਨ ਦੀ ਰਸਮ ਅਦਾ ਕੀਤੀ ਗਈ ਅਤੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ਅਤੇ ਜਿਆਦਾ ਤੋਂ ਜਿਆਦਾ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਖੇਡਾਂ ਦਾ ਮਹੱਤਵ ਸਮਝਾਉਂਦੇ ਹੋਏ ਕਿਹਾ ਕਿ ਇੱਕ ਵਿਅਕਤੀ ਦੀ ਸ਼ਖਸ਼ੀਅਤ ਦੇ ਵਿਕਾਸ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਜਿਸ ਨਾਲ ਉਸ ਦੇ ਮਾਨਸਿਕ ਅਤੇ ਸਰੀਰਿਕ ਵਿਕਾਸ ਵਿੱਚ ਵਾਧਾ ਹੁੰਦਾ ਹੈ। ਇਸ ਮੌਕੇ ਤੇ 1500 ਮੀਟਰ ਦੌੜ ਵਿੱਚ ਬਿਕਰ ਸਿੰਘ ਨੇ ਪਹਿਲਾ ਸਥਾਨ, ਇੰਦਰਜੀਤ ਸਿੰਘ ਨੇ ਦੂਜਾ ਸਥਾਨ ਅਤੇ .ਖੁਸ਼ਦੀਪ ਸਿੰਘ ਨੇ ਤੀਜਾ ਸਥਾਨ ਪ੍ਰੁਪਤ ਕੀਤਾ ਇਸੇ ਤਰ੍ਹਾਂ 100 ਮੀਟਰ ਦੌੜ ਵਿੱਚ ਗੁਰਵਿੰਦਰ ਸਿੰਘ ਅਤੇ ਰੁਬਲਪ੍ਰੀਤ ਕੌਰ ਨੇ ਪਹਿਲਾ ਸਥਾਨ, ਦਿਲਰਾਜ ਸਿੰਘ ਅਤੇ ਪ੍ਰਦੀਪ ਕੌਰ ਨੇ ਦੂਜਾ ਸਥਾਨ, ਜਤਿੰਦਰ ਸਿੰਘ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਲੰਬੀ ਛਾਲ ਵਿੱਚ ਬਲਵਿੰਦਰ ਸਿੰਘ ਨੇ ਪਹਿਲਾ ਸਥਾਨ ਹਰਦੀਪ ਸਿੰਘ ਨੇ ਦੂਜਾ ਸਥਾਨ ਅਤੇ ਗੁਰਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।ਅੰਤ ਵਿੱਚ ਡਾ. ਕੇਸ਼ਵ ਗੋਇਲ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਾਰੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਅੱਜ ਦੇ ਦੌਰ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਰੁਝਾਨ ਤੋਂ ਦੂਰ ਕਰਨ ਲਈ ਇਸ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਰਿਤੂ ਚੋਪੜਾ, ਪ੍ਰਿੰਸੀਪਲ ਪ੍ਰੋ. ਵਿਕਾਸ ਗੋਇਲ ਅਤੇ ਪ੍ਰਿੰਸੀਪਲ ਮੈਡਮ ਅੰਜੂ ਖੋਸਲਾ ਅਤੇ ਸਮੂਹ ਸਟਾਫ ਹਾਜ਼ਰ ਸੀ।
