ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਨੇ ਕਰਵਾਇਆ ਛੇਵਾਂ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ

ਫਗਵਾੜਾ (ਸ਼ਿਵ ਕੋੜਾ) ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਪ੍ਰਧਾਨ ਲਾਇਨ ਆਸ਼ੂ ਮਾਰਕੰਡਾ ਦੀ ਅਗਵਾਈ ਹੇਠ ਲੋੜਵੰਦ ਔਰਤਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਨਾਲ-ਨਾਲ ਆਟੇ ਦੀਆਂ ਥੈਲੀਆਂ ਭੇਂਟ ਕਰਨ ਦਾ ਛੇਵਾਂ ਸਮਾਗਮ ਹਰ ਵਾਰ ਦੀ ਤਰ੍ਹਾਂ ਚਿਰਾਗ ਐਸੋਸੀਏਟਸ ਸੁਭਾਸ਼ ਨਗਰ ਵਿਖੇ ਆਯੋਜਿਤ ਕੀਤਾ ਗਿਆ। ਜਿਸ ਦਾ ਸ਼ੁੱਭ ਆਰੰਭ ਮੁੱਖ ਮਹਿਮਾਨ ਵਜੋਂ ਪਹੁੰਚੇ ਪ੍ਰਵਾਸੀ ਭਾਰਤੀ ਮਦਨ ਮੋਹਨ ਸ਼ਰਮਾ ਨੇ ਕਰਵਾਇਆ। ਉਨ੍ਹਾਂ ਦੇ ਨਾਲ ਇੰਗਲੈਂਡ ਤੋਂ ਵੀਨਾ ਸ਼ਰਮਾ, ਰੁਪਿੰਦਰ ਸ਼ਰਮਾ ਅਤੇ ਕਿਰਨ ਸਹਿਜਪਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮਦਨ ਮੋਹਨ ਸ਼ਰਮਾ ਨੇ ਔਰਤਾਂ ਨੂੰ ਪੈਨਸ਼ਨ ਅਤੇ ਆਟੇ ਦੀਆਂ ਥੈਲੀਆਂ ਵੰਡਦੇ ਹੋਏ ਕਲੱਬ ਦੇ ਇਸ ਪ੍ਰੋਜੈਕਟ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲਾਇਨ ਆਸ਼ੂ ਮਾਰਕੰਡਾ ਅਤੇ ਉਨ੍ਹਾਂ ਦੀ ਟੀਮ ਸਮਾਜ ਸੇਵਾ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਪਾ ਰਹੀ ਹੈ ਜਿਸ ਤੋਂ ਹੋਰਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ।
