ਇੰਡੋ ਸਵਿਸ ਸਕੂਲ ਦਾ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਨਕੋਦਰ, ਆਈ. ਸੀ.ਐੱਸ.ਈ ਅਤੇ ਆਈ.ਐੱਸ .ਸੀ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚੋ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਨਕੋਦਰ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਸ੍ਰੀਮਤੀ ਜਯੋਤੀ ਸ਼ਰਮਾ, ਐੱਮ. ਡੀ ਸ਼ਿਵਮ ਸ਼ਰਮਾ ਅਤੇ ਸਕੂਲ ਪ੍ਰਿੰਸੀਪਲ ਪੰਕਜ ਸ਼ਰਮਾ ਵਲੋਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧੀਆ ਨਤੀਜਾ ਆਉਣ ਤੇ ਸ਼ੁਭਕਾਮਨਾਵਾਂ ਦਿੱਤੀਆਂ । ਪ੍ਰਿੰਸੀਪਲ ਪੰਕਜ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬਾਰਵੀਂ ਸਾਇੰਸ ਜਮਾਤ ਵਿੱਚੋਂ ਅੰਜਲੀ ਸੋਹਲ ਨੇ ਪਹਿਲਾ, ਹਰਮਨਜੋਤ ਕੌਰ ਨੇ ਦੂਜਾ ਅਤੇ ਪਾਵਨ ਸੰਸੋਆ ਨੇ ਤੀਜਾ ਸਥਾਨ ਹਾਸਲ ਕੀਤਾ। ਬਾਰਵੀਂ ਕਾਮਰਸ ਜਮਾਤ ਵਿੱਚੋਂ ਜੈਸਮੀਨ ਕੌਰ ਨੇ ਪਹਿਲਾ, ਪ੍ਰੀਆ ਤੇ ਚਰਨਪ੍ਰੀਤ ਨੇ ਦੂਸਰਾ ਅਤੇ ਸਮਾਇਲ ਕਥਪਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਾਰਵੀਂ ਆਰਟਸ ਜਮਾਤ ਵਿੱਚੋਂ ਕਰਨਵੀਰ ਸਿੰਘ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਸਰਾ ਅਤੇ ਇੰਦਰਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਦਸਵੀਂ ਜਮਾਤ ਵਿੱਚੋਂ ਰਵਨੀਤ ਕੌਰ ਨੇ ਪਹਿਲਾ, ਪਾਰਥ ਸੰਧੀਰ ਨੇ ਦੂਸਰਾ ਅਤੇ ਸੁਪਨਦੀਪ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਦੀ ਸਮੂਹ ਕਮੇਟੀ ਅਤੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫ਼ਲਤਾ ’ਤੇ ਮੁਬਾਰਕਬਾਦ ਅਤੇ ਆਸ਼ੀਰਵਾਦ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
