ਇੰਡੋ ਸਵਿਸ ਸਕੂਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦਿਵਸ

ਨਕੋਦਰ :- ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵਿਖੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦਿਵਸ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਦਿਵਸ ਨੂੰ ਮੁੱਖ ਰੱਖਦੇ ਹੋਏ ਸਕੂਲ ਕੈਂਪਸ ਵਿੱਚ ਇੱਕ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਜਿਸ ਵਿੱਚ ਸਕੂਲ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਭਾਸ਼ਣ, ਧਾਰਮਿਕ ਸ਼ਬਦ ਕੀਰਤਨ ਦਾ ਗੁਣਗਾਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਪੰਕਜ ਸ਼ਰਮਾ ਜੀ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਗੁਰਪੁਰਬ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਗੁਰੂ ਜੀ ਵੱਲੋਂ ਦਰਸਾਏ ਆਦਰਸ਼ਾ ’ਤੇ ਚੱਲਣ ਅਤੇ ਨਾਮ ਜੱਪਣ, ਕਿਰਤ ਕਰਨ ਤੇ ਵੰਡ ਕੇ ਛੱਕਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਵਾਂਗ ਦਲੇਰ,ਬਹਾਦਰ,ਨਿਡਰ ਅਤੇ ਆਪਣੇ ਧਰਮ ਪ੍ਰਤੀ ਦ੍ਰਿੜ ਤੇ ਅਡੋਲ ਰਹਿਣ ਸੰਬੰਧੀ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਸ੍ਰੀ ਵਿਪਨ ਸ਼ਰਮਾ ਜੀ, ਚੇਅਰਪਰਸਨ ਮੈਡਮ ਸ੍ਰੀਮਤੀ ਜਯੋਤੀ ਸ਼ਰਮਾ ਜੀ ਅਤੇ ਐੱਮ. ਡੀ ਸ੍ਰੀ ਸ਼ਿਵਮ ਸ਼ਰਮਾ ਜੀ ਨੇ ਅਧਿਆਪਕਾਂ ,ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਗੁਰਪੁਰਬ ਦੀ ਮੁਬਾਰਕਬਾਦ ਦਿੰਦੇ ਹੋਏ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਭ ਦਾ ਜੀਵਨ ਖੁਸ਼ੀਆਂ- ਖੇੜਿਆਂ ਨਾਲ ਭਰਿਆ ਰਹੇ।
