ਐਡਵੋਕੇਟ ਜਗਰੂਪ ਸਿੰਘ ਬਣੇ ਨਕੋਦਰ ਵਿਧਾਨ ਸਭਾ ਲੀਗਲ ਵਿੰਗ ਦੇ ਕੌਰਡੀਨੇਟਰ

ਨਕੋਦਰ (ਏ.ਐਲ.ਬਿਉਰੋ) ਆਮ ਆਦਮੀ ਪਾਰਟੀ ਨੇ ਪੰਜਾਬ ਭਰ ਚ ਵੱਖ-ਵੱਖ ਅਹੁਦਿਆਂ ਤੇ ਨਿਯੁਕਤੀਆਂ ਕੀਤੀਆਂ। ਮੇਹਨਤੀ ਵਰਕਰਾਂ, ਆਗੂਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ। ਨਕੋਦਰ ਤੋਂ ਐਡਵੋਕੇਟ ਜਗਰੂਪ ਸਿੰਘ ਨੂੰ ਨਕੋਦਰ ਵਿਧਾਨ ਸਭਾ ਲੀਗਲ ਵਿੰਗ ਦਾ ਕੌਰਡੀਨੇਟਰ ਨਿਯੁਕਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੈ, ਜਿਹਨਾਂ ਨੇ ਮੈਨੂੰ ਇਹ ਜਿੰਮੇਵਾਰੀ ਸੌਂਪੀ, ਮੈਂ ਇਸ ਜਿੰਮੇਵਾਰੀ ਨੂੰ ਤਹਿ ਦਿਲੋਂ ਨਿਭਾਵਾਂਗਾ ਅਤੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਾਂਗਾ।
