ਐਮ.ਡੀ ਦਯਾਨੰਦ ਮਾਡਲ ਸਕੂਲ, ਨਕੋਦਰ ਨੇ ਅਯੁੱਧਿਆ ਵਿੱਚ ਸ਼੍ਰੀ ਰਾਮਚੰਦਰ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਮਨਾਇਆ।

ਐਮ.ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਪ੍ਰਿੰਸੀਪਲ ਬਲਜਿੰਦਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਸ਼੍ਰੀ ਰਾਮਚੰਦਰ ਜੀ ਦੇ ਜੀਵਨ ਨੂੰ ਸਮਰਪਿਤ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼੍ਰੀ ਰਾਮ ਜੀ ਨਾਲ ਸਬੰਧਤ ਸਮੂਹਿਕ ਭਜਨ ਗਾਏ ਅਤੇ ਸਮੂਹਿਕ ਏਕਤਾ ਦਾ ਸਬੂਤ ਦਿੱਤਾ।ਇਸ ਮੌਕੇ ਵਿਦਿਆਰਥੀਆਂ ਨੇ ਰਮਾਇਣ ਦੇ ਸਾਰੇ ਪਾਤਰਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਕਵਿਤਾਵਾਂ ਵੀ ਸੁਣਾਈਆਂ।ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਰਮਾਇਣ ਨਾਲ ਸੰਬੰਧਿਤ ਗਿਆਨ ਪ੍ਰਦਾਨ ਕੀਤਾ ਅਤੇ ਉਨ੍ਹਾਂ ਨੂੰ ਸ੍ਰੀ ਰਾਮਚੰਦਰ ਜੀ ਵਾਂਗ ਆਦਰਸ਼ ਬਣਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਬਲਜਿੰਦਰ ਸਿੰਘ ਜੀ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਵਿੱਚ ਦੀਵੇ ਜਗਾਏ ਅਤੇ ਵਿਦਿਆਰਥੀਆਂ ਨੂੰ ਸ਼੍ਰੀ ਰਾਮਚੰਦਰ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ।
