ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

‘ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਹੁੰਦਾ ਹੈ।’ ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਐੱਮ.ਡੀ.ਦਯਾਨੰਦ ਮਾਡਲ ਸਕੂਲ
ਨਕੋਦਰ ਵਿਖੇ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਜੀ ਅਤੇ ਚੇਅਰਮੈਨ ਸ੍ਰੀ ਪ੍ਰਮੋਦ ਭਾਰਦਵਾਜ ਜੀ ਦੀ ਯੋਗ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਡਾ:ਅਸੀਮ ਗੁੰਬਰ ਜੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਨੂੰ ਠੀਕ ਰੱਖਣ ਅਤੇ ਮਾਨਸਿਕ ਤਣਾਅ ਤੋਂ ਦੂਰ ਰਹਿਣ ਲਈ ਸੁਝਾਅ ਦਿੱਤੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਇਸ ਪਦਾਰਥਵਾਦੀ ਯੁੱਗ ਵਿੱਚ ਮਨੁੱਖ ਦੀ ਮਾਨਸਿਕ ਸਿਹਤ ਦਾ ਠੀਕ ਹੋਣਾ ਵੀ ਇੱਕ ਅਣਮੁੱਲੀ ਦੌਲਤ ਹੈ। ਡਾ: ਅਸੀਮ ਗੁੰਬਰ ਜੀ ਇਲਾਕਾ ਨਿਵਾਸੀਆਂ ਦੀ ਤਨ ਮਨ ਨਾਲ ਸੇਵਾ ਕਰ ਰਹੇ ਹਨ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਭੋਜਨ ਖਾਣ ਅਤੇ ਆਪਣੇ ਸਰੀਰ ਦੇ ਨਾਲ-ਨਾਲ ਆਪਣੇ ਮਨ ਨੂੰ ਵੀ ਤੰਦਰੁਸਤ ਰੱਖਣ ਲਈ ਪ੍ਰੇਰਿਤ ਕੀਤਾ। ਉਹਨਾਂ ਦੱਸਿਆ ਕਿ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਧਨ ਹੈ।
