ਕਣਕ ਦੀ ਲਿਫਟਿੰਗ ਨਾ ਹੋਣ ਕਰਕੇ ਨਿਕਲੀ ਸਰਕਾਰੀ ਦਾਅਵਿਆਂ ਦੀ ਫੂਕ

ਜਲਾਲਾਬਾਦ (ਮਨੋਜ ਕੁਮਾਰ)ਸੰਯੁਕਤ ਕਿਸਾਨ ਮੋਰਚੇ ਚ ਸ਼ਾਮਿਲ ਜਥੇਬੰਦੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ,ਕਿਰਤੀ ਕਿਸਾਨ ਯੂਨੀਅਨ ਵੱਲੋਂ ਚੱਕ ਸੈਦੋਕੇ ਦੀ ਅਨਾਜ ਮੰਡੀ ਵਿੱਚ ਕਣਕ ਦੀ ਲਿਫਟਿੰਗ ਨਾ ਹੋਣ ਕਰਕੇ ਕਿਸਾਨਾਂ ਮਜਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਪਿੱਪਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ ਖੁੱਲ ਰਹੀ ਹੈ। ਸੀਜ਼ਨ ਤੋਂ ਪਹਿਲਾਂ ਸਰਕਾਰ ਤੇ ਪ੍ਰਸ਼ਾਸਨ ਦਾਅਵੇ ਕਰਦਾ ਸੀ ਕਿ ਕਿਸਾਨਾਂ ਨੂੰ ਹਾੜੀ ਦੇ ਸੀਜਨ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਸੀਂ ਚੱਕ ਸੈਦੋਕੇ ਦੇ ਫੋਕਲ ਪੁਆਇੰਟ ਅਤੇ ਇਲਾਕੇ ਅੰਦਰ ਹੋਰ ਵੀ ਮੰਡੀਆਂ ਦਾ ਤੇ ਜੋ ਹਾਲ ਦੇਖਿਆ ਹੈ ਉਸ ਤੋਂ ਸਰਕਾਰ ਅਤੇ ਪੰਜਾਬ ਮੰਡੀ ਦੇ ਫੇਲੀਅਰ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ।ਇਸ ਕਰਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਜੋ ਕਿਸਾਨਾਂ ਦੀ ਫਸਲ ਘਰਾਂ ਦੇ ਵਿੱਚ ਪਈ ਹੈ ਉਹ ਜਗ੍ਹਾ ਨਾ ਹੋਣ ਕਰਕੇ ਆਪਣੀ ਫਸਲ ਮੰਡੀ ਵਿੱਚ ਨਹੀਂ ਲਿਆ ਸਕਦੇ ਅਤੇ ਮਜ਼ਦੂਰ ਕਈ ਕਈ ਦਿਨਾਂ ਤੋਂ ਭਰਿਆ ਹੋਇਆ ਮਾਲ ਨਾ ਲਿਫਟਿੰਗ ਹੋਣ ਕਰਕੇ ਵਿਹਲੇ ਮੰਡੀਆਂ ਵਿੱਚ ਬੈਠੇ ਹਨ। ਅਸੀਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੇ ਹਾਂ ਕਿ ਜੇਕਰ ਜਲਦ ਤੋਂ ਜਲਦ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਕੈਸੀਅਰ ਜਸਕੌਰ ਸਿੰਘ,ਨਾਹਰ ਸਿੰਘ, ਤਰਸੇਮ ਸਿੰਘ ਚੱਕ ਸੈਦੋਕੇ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਸਕੱਤਰ ਮਨਦੀਪ ਸਿੰਘ ਆਦਿ ਹਾਜ਼ਰ ਸਨ।
