ਕਾਂਗਰਸ ਪਾਰਟੀ ਉੱਘੇ ਆਗੂ ਹਰਮੇਸ਼ ਸਿੰਘ ਭੀਮਾਂ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਗੜਸ਼ੰਕਰ (ਹੇਮਰਾਜ/ਨੀਤੂ ਸ਼ਰਮਾ) ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਸ਼੍ਰੀ ਮਲਵਿੰਦਰ ਸਿੰਘ ਕੰਗ ਦੀ ਚੋਣ ਮੁਹਿੰਮ ਨੂੰ ਉਸ ਸਮੇ ਵੱਡਾ ਹੁਲਾਰਾ ਮਿਲਿਆ ਜਦੋ ਵਿਧਾਇਕ ਤੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਅਗਵਾਈ ਵਿੱਚ ਬੀਤ ਇਲਾਕੇ ਨਾਲ ਸਬੰਧਿਤ ਪਿੰਡ ਨੈਣਵਾਂ ਤੇ ਲਗਾਤਾਰ 25 ਸਾਲ ਸਰਪੰਚ ਰਹੇ ਤੇ ਕਾਂਗਰਸ ਪਾਰਟੀ ਉੱਘੇ ਆਗੂ ਹਰਮੇਸ਼ ਸਿੰਘ ਭੀਮਾਂ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਲੋਕ ਹਿੱਤਾਂ ਦੇ ਕੰਮਾਂ ਕਰਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਉਨ੍ਹਾਂ ਸਾਬਕਾ ਸਰਪੰਚ ਹਰਮੇਸ਼ ਸਿੰਘ ਭੀਮਾ ਤੇ ਉਸ ਦੇ ਸਾਥੀਆਂ ਦਾ ਆਪ ਸਵਾਗਤ ਕਰਦਿਆਂ ਕਿਹਾ ਕਿ ਸਭ ਨੂੰ ਪਾਰਟੀ ਵਿੱਚ ਬਣਦਾ ਸਤਿਕਾਰ ਕੀਤਾ ਜਾਵੇਗਾ ਸਾਬਕਾ ਸਰਪੰਚ ਹਰਮੇਸ਼ ਸਿੰਘ ਭੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਾਰੇ ਵਰਗਾਂ ਨੂੰ ਬਰਾਬਰ ਸਹੂਲਤਾਂ ਦੇ ਕੇ ਹਰ ਵਰਗ ਦਾ ਦਿਲ ਜਿੱਤਿਆ ਹੈ ਜਿਸ ਕਰਕੇ ਅੱਜ ਆਪ ਵਿੱਚ ਸ਼ਾਮਿਲ ਹੋਏ ਹਨ ਤੇ ਮਾਲਵਿੰਦਰ ਸਿੰਘ ਕੰਗ ਨੂੰ ਜਿਤਾਉਣ ਲਈ ਯਤਨਸ਼ੀਲ ਰਹਿਣਗੇ ਇਸ ਮੌਕੇ ਚਰਨਜੀਤ ਸਿੰਘ ਚੰਨੀ, ਬਲਜਿੰਦਰ ਸਿੰਘ, ਅਟਵਾਲ ਸੋਨੂੰ ਧੀਮਾਨ, ਵਰਿੰਦਰ ਕੁਮਾਰ, ਵੀਰ ਸਿੰਘ ਹਰਵਾਂ, ਰੋਮਨ ਲਾਲ ਸਰਪੰਚ ਹਰਵਾਂ, ਰਣਧੀਰ ਸਿੰਘ, ਜੋਗਿੰਦਰ ਸਿੰਘ, ਜਸਪਾਲ ਸਿੰਘ, ਸ਼ਾਮ ਲਾਲ, ਸੁਰਜੀਤ ਸਿੰਘ, ਪਰਵਿੰਦਰ ਸਿੰਘ, ਭੂਸ਼ਣ ਰਾਣਾ, ਰਜੀਵ ਸਿੰਘ, ਕੁਲਵੰਤ ਸਿੰਘ, ਹਰਬੰਸ ਲਾਲ , ਗੁਰਪ੍ਰੀਤ ਸਿੰਘ, ਹਰਮਨਜੀਤ ਸਿੰਘ, ਤੇਲੂ ਰਾਮ, ਸਰਵਣ ਤੇ ਨਿਤੀਸ਼ ਕੁਮਾਰ ਤੋਂ ਇਲਾਵਾ ਭਾਰੀ ਗਿਣਤੀ ਚ ਆਪ ਸਮਰੱਥਕ ਹਾਜਿਰ ਸਨ।
