ਕਿਸਾਨਾਂ ਤੇ ਹਮਲੇ ਦੇ ਰੋਸ ਵਜੋਂ ਟੋਲ ਪਲਾਜਾ ਕਾਲਾਝਾੜ ਪਰਚੀ ਮੁਕਤ ਕੀਤਾ

ਭਵਾਨੀਗੜ੍ਹ (ਵਿਜੈ ਗਰਗ) ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਵੱਲੋਂ ਰੋਕਣ, ਅੱਥਰੂ ਗੈਸ ਛੱਡਣ, ਲਾਠੀਚਾਰਜ ਕਰਨ ਅਤੇ ਫਾਇਰਿੰਗ ਕਰਨ ਦੇ ਵਿਰੋਧ ਵਿੱਚ ਸਵੇਰੇ 11 ਵਜੇ ਤੋਂ 2 ਵਜੇ ਤੱਕ ਕਾਲਾਝਾੜ ਟੋਲ ਪਲਾਜ਼ਾ ਫ੍ਰੀ ਕੀਤਾ ਗਿਆ। ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪਾਇਆ ਗਿਆ। ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਸਾਰੀਆਂ ਯੂਨੀਅਨਾਂ ਦੇ ਆਗੂ ਹਾਜ਼ਰ ਸਨ। ਸਭ ਜੱਥੇਬੰਦੀਆਂ ਨੇ ਮਹਿਸੂਸ ਕੀਤਾ ਕਿ ਮੋਦੀ ਦੀ ਸ਼ੈਅ ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਅਤਿਆਚਾਰਾਂ ਰਾਹੀਂ ਜਮੂਹਰੀਅਤ ਢੰਗਾ ਨਾਲ ਹੱਕੀ ਮੰਗਾਂ ਦੀ ਪੂਰਤੀ ਲਈ ਦਿਲੀਂ ਜਾ ਰਹੇ ਕਿਸਾਨਾਂ ਦਾ ਡੋਲਿਆ ਗਿਆ ਲਹੂ ਸਾਡਾ ਸਭਦਾ ਸਾਂਝਾ ਲਹੂ ਹੈ, ਇਸ ਨਾਲ ਕਿਸਾਨੀ ਸੰਘਰਸ਼ ਹੋਰ ਵਧੇਰੇ ਵਿਸ਼ਾਲ ਅਤੇ ਤੇਜ਼ ਹੋਣਗੇ ਜੋ ਕੇ 16 ਫਰਵਰੀ ਨੂੰ ਭਾਰਤ ਬੰਦ ਦੇ ਵਿੱਚ ਦਿਖਾਈ ਦੇਣਗੇ ਹਾਜ਼ਰ ਆਗੂ ਗੁਰਮੀਤ ਸਿੰਘ ਭੱਟੀਵਾਲ ਸੂਬਾ ਮੀਤ ਪ੍ਰਧਾਨ ਬੀ ਕੇ ਯੂ ਡਕੌਂਦਾ, ਜਗਮੋਹਨ ਸਿੰਘ ਜਨਰਲ ਸਕੱਤਰ ਬੀ ਕੇ ਯੂ ਡਕੌਂਦਾ, ਗੁਰਮੀਤ ਸਿੰਘ ਕਪਿਆਲ ਜਿਲ੍ਹਾ ਪ੍ਰਧਾਨ ਬੀ ਕੇ ਯੂ ਰਾਜੇਵਾਲ, ਕਰਮ ਸਿੰਘ ਬਲਿਆਲ ਜ਼ਿਲ੍ਹਾ ਪ੍ਰਧਾਨ ਡਕੌਂਦਾ, ਨਿਰਮਲ ਸਿੰਘ, ਰਘਬੀਰ ਸਿੰਘ ਭਵਾਨੀਗੜ੍ਹ, ਜਸਪਾਲ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਜਰਨੈਲ ਸਿੰਘ ਘਰਾਚੋਂ, ਧਿਆਨ ਸਿੰਘ ਰਟੋਲ, ਅਜੈਬ ਸਿੰਘ ਸੰਘਰੇੜੀ, ਗਿਆਨ ਸਿੰਘ ਭਵਾਨੀਗੜ੍ਹ, ਸ਼ਮਸ਼ੇਰ ਸਿੰਘ, ਬਿੰਦਰ ਸਿੰਘ, ਮੁਕੇਸ਼ ਮਲੌਦ, ਗੁਰਚਰਨ ਸਿੰਘ ਘਰਾਚੋਂ, ਮਨਜਿੰਦਰ ਸਿੰਘ ਘਾਬਦਾਂ, ਚਮਕੌਰ ਸਿੰਘ ਭੱਟੀਵਾਲ, ਸੁਖਵੀਰ ਸਿੰਘ ਆਦਿ ਹਾਜਰ ਸਨ।
