ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਚੋਰੀ ਦੀ ਵਾਰਦਾਤ ਬਾਰੇ ਜਾਣਕਾਰੀ ਦਿੰਦੇ ਕਿਸਾਨ ਅਤੇ ਚੋਰਾਂ ਵੱਲੋਂ ਚੋਰੀ ਕੀਤੀ ਮੋਟਰ ਦੀ
ਸ਼ਾਹਕੋਟ ਦੇ ਨਜ਼ਦੀਕੀ ਪਿੰਡ ਜਾਫ਼ਰਵਾਲ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲ ਤਾਰਾ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੇਜਰ ਸਿੰਘ ਜਾਫ਼ਰਵਾਲ ਨੇ ਦੱਸਿਆ ਕਿ ਬੀਤੀ ਰਾਤ ਚੋਰ ਕਿਸਾਨ ਸਾਧੂ ਸਿੰਘ ਮੀਏਵਾਲ, ਚਰਨ ਸਿੰਘ ਜਾਫ਼ਰਵਾਲ ਅਤੇ ਪੱਪੂ ਜਾਫ਼ਰਵਾਲ ਆਦਿ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਬਾਰੇ ਉਨ੍ਹਾਂ ਨੂੰ ਸਵੇਰੇ ਉਸ ਸਮੇਂ ਪਤਾ ਲੱਗਾ, ਜਦ ਉਹ ਖੇਤਾਂ ਵਿੱਚ ਆ ਕੇ ਮੋਟਰ ਚਲਾਉਣ ਲੱਗੇ। ਉਨ੍ਹਾਂ ਦੱਸਿਆ ਕਿ ਚੋਰ ਪਹਿਲਾ ਵੀ ਕਈ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾ ਚੋਰੀ ਕਰਕੇ ਲੈ ਗਏ ਹਨ, ਪਰ ਪੁਲਿਸ ਪ੍ਰਸਾਸ਼ਨ ਇਸ ਪਾਸੇ ਧਿਆਨ ਨਹੀਂ ਦੇ ਰਿਹਾ।
