ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਖਹਿਰਾ ਦੇ ਦਫ਼ਤਰ ਦਾ ਉਦਘਾਟਨ ਕੀਤਾ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਲੋਕ ਸਭਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਚੋਣ ਦਫਤਰ ਦਾ ਉਦਘਾਟਨ ਸਹਿਣਾ ਵਿਖੇ ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ ਨੇ ਕੀਤਾ, ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਸੱਤਾਧਾਰੀ ਪਾਰਟੀਆਂ ਤੋਂ ਦੁਖੀ ਹੋ ਚੁੱਕੇ ਹਨ ਪੰਜਾਬ ਦੇ ਲੋਕ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਫ਼ਤਵਾ ਦੇਣਗੇ, ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣੇਗੀ, ਇਸ ਮੌਕੇ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਗਿਰਧਾਰੀ ਲਾਲ ਗਰਗ, ਹਰਮੇਲ ਸਿੰਘ ਟੱਲੇਵਾਲੀਆ, ਮਲਕੀਤ ਕੌਰ ਸਹੋਤਾ,ਕਾਕਾ ਸਿੰਘ ਪੰਧੇਰ,ਜੀਵਨ ਸ਼ਰਮਾ, ਬਲਜੀਤ ਸਿੰਘ ਅਜਾਦ, ਗੁਰਮੀਤ ਦਾਸ ਬਾਵਾ, ਬੀਰਾ ਖਹਿਰਾ, ਜਗਮੋਹਨ ਸਿੰਘ ਕੰਗ, ਦਰਸ਼ਨ ਦਾਸ ਬਾਵਾ, ਹਰਿੰਦਰ ਦਾਸ ਤੋਤਾਂ, ਰਾਹੁਲ ਕੁਮਾਰ ਚੋਹਾਨ, ਸਤਵੀਰ ਸਿੰਘ ਢਿੱਲੋਂ, ਦਲਜੀਤ ਸਿੰਘ ਮੱਲ੍ਹੀ, ਮਲਕੀਤ ਸਿੰਘ ਖਟੜਾ, ਕਾਕਾ ਸਿੰਘ ਸਹੋਤਾ ਆਦਿ ਮੌਜੂਦ ਸਨ
