ਕੇਂਦਰ ਵਿੱਚ ਆਉਣ ਵਾਲੀ ਸਰਕਾਰ ਇੰਡੀਆ ਗੱਠਜੋੜ ਦੀ ਬਣੇਗੀ- ਰਾਣਾ

ਸੁਲਤਾਨਪੁਰ ਲੋਧੀ (ਮਲਕੀਤ ਕੌਰ) ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੇ ਹੱਕ ‘ਚ ਚੋਣ ਪ੍ਰਚਾਰ ਕਰ ਰਹੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੋਂ ਦੇਸ਼ ਦੇ ਹਰ ਵਰਗ ਦੇ ਲੋਕ ਦੁਖੀ ਹਨ ਤੇ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ ਹਨ ਅਤੇ ਆਉਣ ਵਾਲੀ ਕੇਂਦਰ ਦੀ ਸਰਕਾਰ ਇੰਡੀਆ ਗੱਠਜੋੜ ਦੀ ਬਣ ਰਹੀ ਹੈ। ਉਹਨਾਂ ਕਿਹਾ ਕਿ ਭਾਜਪਾ ਦੀਆਂ ਕਿਸਾਨ ਮਜ਼ਦੂਰ ਤੇ ਵਪਾਰੀ ਵਿਰੋਧੀ ਨੀਤੀਆਂ ਕਰਕੇ ਹਰੇਕ ਵਿਅਕਤੀ ਪ੍ਰੇਸ਼ਾਨ ਹੈ। ਗਠਜੋੜ ਦੀ ਸਰਕਾਰ ਆਉਣ ‘ਤੇ ਦੇਸ਼ ਦੇ ਕਿਸਾਨਾਂ ਨੂੰ ਜਿੱਥੇ ਫ਼ਸਲਾਂ ਦੇ ਪੂਰੇ ਭਾਅ ਦਿੱਤੇ ਜਾਣਗੇ ਉਥੇ ਗਰੀਬ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਇਸ ਮੌਕੇ ਪਿੰਡ ਕੁਤਬੇਵਾਲ ਦੀ ਸਮੁੱਚੀ ਪੰਚਾਇਤ ਸਮੇਤ ਵੱਡੀ ਗਿਣਤੀ ‘ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਹੱਕ ‘ਚ ਪਰਿਵਾਰਾਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਗੁਰਮੇਜ ਸਿੰਘ ਸਰਪੰਚ, ਪੰਚ ਪਰਮਿੰਦਰ ਸਿੰਘ, ਪੰਚ ਮੇਜਰ ਸਿੰਘ, ਪੰਚ ਕਮਲਦੀਪ ਕੌਰ, ਪਿਆਰਾ ਸਿੰਘ, ਜਥੇਦਾਰ ਚੰਨਣ ਸਿੰਘ, ਜਤਿੰਦਰ ਸਿੰਘ ਫ਼ੌਜੀ, ਗੁਰਮੇਜ ਸਿੰਘ ਫ਼ੌਜੀ, ਦਲਬੀਰ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ, ਸ਼ਿੰਗਾਰਾ ਸਿੰਘ, ਮੰਗਲ ਸਿੰਘ, ਕਸ਼ਮੀਰ ਸਿੰਘ,ਦਿਆਲ ਸਿੰਘ ਆਦਿ ਵੱਲੋਂ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਹਮਾਇਤ ਦਿੱਤੀ ਜਿਨ੍ਹਾਂ ਨੂੰ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦਾ ਪੂਰਾ ਮਾਣ ਸਤਿਕਾਰ ਹੋਵੇਗਾ ਅਤੇ ਹਮੇਸ਼ਾਂ ਦੁੱਖ ਸੁੱਖ ਵੇਲੇ ਉਹਨਾਂ ਦੇ ਨਾਲ ਖੜੇ ਹਨ। ਉਹਨਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ 1 ਜੂਨ ਨੂੰ ਲੋਕ ਸਭਾ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਨੂੰ ਆਪਣੀਆਂ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾ ਕੇ ਕਾਂਗਰਸ ਦੀ ਝੋਲੀ ਸੀਟ ਪਾਈ ਜਾਵੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਬੱਬੂ ਖੈੜਾ, ਬਲਾਕ ਸੰਮਤੀ ਮੈਂਬਰ ਨਿਰਮਲ ਸਿੰਘ ਭੱਟੀ, ਨਵਨੀਤ ਸਿੰਘ ਚੀਮਾ ਵਾਈਸ ਪ੍ਰਧਾਨ ਨਗਰ ਕੌਂਸਲ,ਸਰਪੰਚ ਸਰਬਜੀਤ ਸਿੰਘ, ਯੂਥ ਵਿੰਗ ਦੇ ਪ੍ਰਧਾਨ ਗੋਲਡੀ ਧੰਜੂ, ਗੁਰਦੀਪ ਸਿੰਘ ਸਿੰਘ ਸ਼ਹੀਦ ਹਾਜ਼ਰ ਸਨ।
