August 6, 2025
#National #Punjab

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਮਨਾਇਆ ਗਿਆ ਗਣਤੰਤਰ ਦਿਵਸ

ਸਕੂਲ‌ ਵਿੱਚ ਤਿਉਹਾਰਾਂ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਉਹਨਾਂ ਤਿਉਹਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਹੈ। ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਆਪਣੇ ਵਿਦਿਆਰਥੀਆਂ ਵਿੱਚ ਗਿਆਨ ਵਧਾਉਣ ਲਈ ਹਮੇਸ਼ਾਂ ਤਤਪਰ ਰਹਿੰਦਾ ਹੈ।ਇਸ ਪ੍ਰਪੰਰਾ ਅਨੁਸਾਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਦੇ ਕੈਂਪਸ ਵਿੱਚ 75ਵਾਂ ਕੌਮਾਂਤਰੀ ਤਿਉਹਾਰ ਗਣਤੰਤਰ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਵਿਦਿਆਰਥੀਆਂ ਵੱਲੋਂ “ਮਾਰਚ ਪਾਸ” ਕਰਕੇ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗਾਇਨ, ਡਾਂਸ, ਕਵਿਤਾਵਾਂ ਦੀ ਪੇਸ਼ਕਾਰੀ ਕੀਤੀ ਗਈ। ਕਿੰਡਰਗਾਰਟਨ ਦੇ ਨੰਨੇ-ਮੁੰਨੇ ਬੱਚੇ ਤਿਰੰਗੇ ਝੰਡੇ ਦੇ ਰੰਗ ਦੀਆਂ ਪੁਸ਼ਾਕਾਂ ਪਹਿਨ ਕੇ ਸਕੂਲ ਆਏ। ਨਰਸਰੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਟ੍ਰਾਈਕਲਰ ਰਾਕੇਟ ਮੇਕਿੰਗ,ਪੀਕੌਕ ਮੇਕਿੰਗ,ਹੈਂਡਬੈਂਡ ਮੇਕਿੰਗ,ਕੈਪ ਮੇਕਿੰਗ,ਬੁੱਕਮਾਰਕ ਮੇਕਿੰਗ,ਫੈਨ ਮੇਕਿੰਗ,ਫਲੈਗ ਮੈਕਿੰਗ,ਕਾਰਡ ਮੇਕਿੰਗ ਅਤੇ ਪੋਸਟਰ ਮੇਕਿੰਗ ਆਦਿ ਗਤੀਵਿਧੀਆਂ ਕੀਤੀਆਂ ਗਈਆਂ। ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਪ੍ਰੇਮ ਦੀ ਭਾਵਨਾਂ ਨੂੰ ਹੋਰ ਵਧਾਉਣ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਪ੍ਰਿੰਸੀਪਲ ਮੈਡਮ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਉਨ੍ਹਾਂ ਨੇ ਇਸ ਕੌਮੀ ਤਿਉਹਾਰ ਲਈ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ। ਇਸ ਮੌਕੇ ਤੇ ਸਕੂਲ ਮੈਨੇਜਿੰਗ ਡਾਇਰੈਕਟਰ ਸ੍ਰੀ ਭਰਤ ਭੂਸ਼ਣ ਜੀ ਵੀ ਸ਼ਾਮਿਲ ਹੋਏ ਅਤੇ ਉਹਨਾਂ ਨੇ ਵਿਦਿਆਰਥੀਆਂ ਵੱਲੋਂ ਕੀਤੀਆਂ ਗਤੀਵਿਧੀਆਂ ਲਈ ਖੂਬ ਸਰਾਹਿਆ।ਸਕੂਲ ਮੈਨੇਜਮੈਂਟ ਨੇ ਸਕੂਲ ਵਿਦਿਆਰਥੀ ਅਤੇ ਸਟਾਫ਼ ਨੂੰ ਇਸ ਤਿਉਹਾਰ ਲਈ ਮੁਬਾਰਕਾਂ ਅਤੇ ਸ਼ੁੱਭ ਇੱਛਾਵਾਂ ਦਿੱਤੀਆਂ।

Leave a comment

Your email address will not be published. Required fields are marked *