ਕੰਨਿਆ ਸਕੂਲ ਮਹਿਤਪੁਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਤਪੁਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਕੂਲ ਵਿੱਚ ਸਥਿਤ ਬੂਥ ਨੰਬਰ 227 ਅਤੇ 228 ਵਿਖੇ ਬੂਥ ਲੈਵਲ ਅਫ਼ਸਰ ਸ੍ਰੀ ਯੋਗੇਸ਼ ਕੁਮਾਰ ਕਾਲੜਾ ਅਤੇ ਸ੍ਰੀ ਸਤਨਾਮ ਸਿੰਘ ਵੱਲੋਂ ਸਪੈਸ਼ਲ ਡੈਸਕ ਲਗਾਇਆ ਗਿਆ ਜਿਸ ਵਿਚ ਆਮ ਲੋਕਾਂ ਨੂੰ ਵੋਟ ਦੀ ਮੱਹਤਤਾ ਅਤੇ ਆਗਾਮੀ ਲੋਕ ਸਭਾ ਚੋਣਾਂ ਪ੍ਰਤੀ ਜਾਗਰੂਕ ਕੀਤਾ ਗਿਆ। ਸਕੂਲ ਵਿੱਚ ਮੌਜੂਦ ਅਧਿਆਪਕ ਅਤੇ ਮਾਪਿਆਂ ਨੂੰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਹਰਜੀਤ ਸਿੰਘ ਨੇ ਵੋਟਰ ਜਾਗਰੂਕਤਾ ਕੈਂਪ ਦੀ ਮੱਹਤਤਾ ਬਾਰੇ ਚਾਨਣਾ ਪਾਇਆ ਅਤੇ ਹਾਜ਼ਰ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
