ਕੰਨਿਆ ਸਕੂਲ ਮਹਿਤਪੁਰ ਵਿਖੇ ਸਲਾਨਾ ਸਮਾਗਮ ਅਤੇ ਐਲੂਮਨੀ ਮੀਟ ਦਾ ਆਯੋਜਨ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਤਪੁਰ ਵਿਖੇ ਸਲਾਨਾ ਸਮਾਗਮ ਅਤੇ ਐਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਹਰਜੀਤ ਸਿੰਘ ਨੇ ਆਪਣੇ ਸਵਾਗਤੀ ਸ਼ਬਦਾਂ ਨਾਲ ਇਸ ਸਮਾਗਮ ਦਾ ਆਗ਼ਾਜ਼ ਕੀਤਾ। ਇਸ ਮੌਕੇ ਸ੍ਰੀ ਨਰੇਸ਼ ਕੁਮਾਰ,ਸ੍ਰੀਮਤੀ ਆਸ਼ਾ ਰਾਣੀ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀ ਸਰਬਜੀਤ ਸਿੰਘ ਅਤੇ ਸ੍ਰੀਮਤੀ ਨਵਜੀਤ ਕੌਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਸਮਾਗਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਗਾਇਣ ਕੀਤਾ ਗਿਆ। ਵੱਖ ਵੱਖ ਸ਼੍ਰੇਣੀਆਂ ਦੇ ਵਿਦਿਆਰਥੀਆਂ ਵੱਲੋਂ ਲੋਕ ਨਾਚ ਗਿੱਧਾ, ਸਕਿਟ, ਸੋਲੋ ਡਾਂਸ, ਗਰੁੱਪ ਡਾਂਸ, ਗੀਤ, ਕਵਿਤਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ। ਇਲਾਕੇ ਦੇ ਉੱਘੇ ਸਮਾਜ ਸੇਵੀ ਸ੍ਰੀ ਸੁਭਾਸ਼ ਕੱਕੜ ਜੀ ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਉਹਨਾਂ ਨੇ ਬੱਚਿਆਂ ਨੂੰ ਸ਼ਾਬਾਸ਼ੀ ਦਿੱਤੀ ਅਤੇ ਮਿਹਨਤ ਕਰਨ ਅਤੇ ਪ੍ਰੀਖਿਆ ਵਿੱਚੋਂ ਚੰਗੇ ਨੰਬਰ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਹਿਤਪੁਰ ਦੇ ਥਾਣਾ ਇੰਚਾਰਜ ਐੱਸ ਐੱਚ ਓ ਗੁਰਸ਼ਿੰਦਰ ਕੌਰ ਵਿਸ਼ੇਸ਼ ਤੌਰ ਉੱਤੇ ਸਮਾਗਮ ਵਿਚ ਸ਼ਿਰਕਤ ਕਰਨ ਪੁੱਜੇ। ਉਹਨਾਂ ਨੇ ਵਿਦਿਆਰਥਣਾਂ ਨੂੰ ਚੰਗੀ ਪੜ੍ਹਾਈ ਕਰਕੇ ਉੱਚ ਅਹੁਦਿਆਂ ਤੱਕ ਪੁੱਜਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਤੋਂ ਰਿਟਾਇਰ ਹੋਏ ਅਧਿਆਪਕ ਸ੍ਰੀਮਤੀ ਮੁਕੇਸ਼ ਬਾਲਾ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਬੱਚਿਆਂ ਨੂੰ ਅਸ਼ੀਰਵਾਦ ਦੇ ਪਹੁੰਚੇ। ਇਸ ਤੋਂ ਇਲਾਵਾ ਇਲਾਕੇ ਦੇ ਵੱਖ ਵੱਖ ਸਕੂਲਾਂ ਤੋਂ ਇੰਚਾਰਜ ਸਾਹਿਬਾਨ ਵੀ ਸਮਾਗਮ ਵਿੱਚ ਹਾਜ਼ਰ ਰਹੇ। ਜਿਹਨਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਧੋਵਾਲ ਤੋਂ ਸ੍ਰੀ ਅਮਰਜੀਤ ਅਤੇ ਸ੍ਰੀ ਦਿਨੇਸ਼ ਕੁਮਾਰ, ਸਰਕਾਰੀ ਹਾਈ ਸਕੂਲ ਆਦਰਮਾਨ ਤੋਂ ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਦਲਬੀਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗੋਵਾਲ ਤੋਂ ਸ੍ਰੀ ਮਨਪ੍ਰੀਤ ਰਾਮ ਅਤੇ ਸ੍ਰੀ ਮਲਕੀਤ ਸਿੰਘ , ਸਰਕਾਰੀ ਹਾਈ ਸਕੂਲ ਹਰੀਪੁਰ ਤੋਂ ਸ੍ਰੀ ਹਰਭਜਨ ਸਿੰਘ ਅਤੇ ਸ੍ਰੀ ਮੇਜਰ ਸਿੰਘ, ਸਰਕਾਰੀ ਹਾਈ ਸਕੂਲ ਮਹਿਤਪੁਰ ਤੋਂ ਮਿਸ ਸਾਇਲਾ ਅਤੇ ਸ੍ਰੀ ਲਖਵਿੰਦਰ ਸਿੰਘ, ਸਰਕਾਰੀ ਹਾਈ ਸਕੂਲ ਸਿੰਘਪੁਰ ਬੇਟ ਤੋਂ ਸ੍ਰੀ ਕਾਲਾ ਸਿੰਘ, ਸਰਕਾਰੀ ਮਿਡਲ ਸਕੂਲ ਮੁਹੇਮ ਤੋਂ ਸ੍ਰੀ ਕੁਮਾਰ ਗੌਰਵ ਬੀ ਆਰ ਪੀ, ਸਰਕਾਰੀ ਪ੍ਰਾਇਮਰੀ ਸਕੂਲ ਮਹਿਸਮਪੁਰ ਤੋਂ ਸ੍ਰੀ ਦਿਲਬਾਗ ਸਿੰਘ ਹੈੱਡ ਟੀਚਰ ਹਾਜ਼ਿਰ ਸਨ। ਇਸ ਸਮਾਗਮ ਦੌਰਾਨ ਵੱਖ ਵੱਖ ਵਿੱਦਿਅਕ ਅਤੇ ਸਹਿ ਵਿੱਦਿਅਕ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਵੱਖ ਵੱਖ ਸ਼੍ਰੇਣੀਆਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਦਿੱਤੀਆਂ ਗਈਆਂ। ਸਕੂਲੀ ਖੇਡਾਂ ਵਿੱਚ ਜ਼ੋਨ, ਜ਼ਿਲ੍ਹਾ ਅਤੇ ਰਾਜ ਪੱਧਰ ਤੇ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਲਾਇਬ੍ਰੇਰੀ ਵਿੱਚ ਚੰਗੀਆਂ ਕਿਤਾਬਾਂ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਬੈਸਟ ਰੀਡਰ ਦਾ ਇਨਾਮ ਦਿੱਤਾ ਗਿਆ। ਵੱਖ ਵੱਖ ਵਿੱਦਿਅਕ ਮੇਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾਅਫਜ਼ਾਈ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਵਧੀਆ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਆਈਆਂ ਹੋਈਆਂ ਸ਼ਖ਼ਸੀਅਤਾਂ ਵਲੋਂ ਕੈਸ਼ ਪ੍ਰਾਈਜ਼ ਵੰਡੇ ਗਏ। ਇਸ ਪ੍ਰੋਗਰਾਮ ਦੌਰਾਨ ਆਏ ਹੋਏ ਮਹਿਮਾਨਾਂ, ਬੱਚਿਆਂ ਅਤੇ ਅਧਿਆਪਕਾਂ ਲਈ ਖਾਣੇ ਦਾ ਖਾਸ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਪ੍ਰਿੰਸੀਪਲ ਹਰਜੀਤ ਸਿੰਘ ਜੀ ਨੇ ਆਏ ਹੋਏ ਪਤਵੰਤੇ, ਮਹਿਮਾਨਾਂ ਦਾ ਸਕੂਲ ਪੁੱਜਣ ਤੇ ਧੰਨਵਾਦ ਕੀਤਾ। ਉਹਨਾਂ ਨੇ ਸਮਾਗਮ ਨੂੰ ਸਫਲ ਬਨਾਉਣ ਲਈ ਸਮੂਹ ਸਟਾਫ ਦਾ ਸ਼ੁਕਰੀਆ ਅਦਾ ਕੀਤਾ।
