August 6, 2025
#Latest News

ਕੰਬਾਇਨ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਪਰਜੀਆਂ ਮੋੜ ਨਜ਼ਦੀਕ ਕੰਬਾਇਨ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਦੀਪ ਸਿੰਘ ਖਿੰਡਾ (40) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਰਾਮਪੁਰ (ਸ਼ਾਹਕੋਟ) ਖਿੰਡਾ ਟੈਂਟ ਹਾਊਸ ਸ਼ਾਹਕੋਟ ਵਿਖੇ ਟੈਂਟ ਦੇ ਸਮਾਨ ਦਾ ਕੰਮ ਕਰਦਾ ਹੈ। ਉਹ ਅੱਜ ਸ਼ਾਮ ਕਰੀਬ 7 ਵਜੇ ਪਿੰਡ ਸਾਂਦਾ ਵਿਖੇ ਇੱਕ ਪ੍ਰੋਗਰਾਮ ਤੋਂ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. 08 ਡੀ.ਐਨ. 2501 ’ਤੇ ਸ਼ਾਹਕੋਟ ਆ ਰਿਹਾ ਸੀ। ਪਰਜੀਆਂ ਮੋੜ ਨਜ਼ਦੀਕ ਇੱਕ ਕੰਬਾਇਨ ਦੇ ਟਾਇਰ ਵਿਚ ਖ਼ਰਾਬੀ ਆਉਣ ਕਾਰਨ ਉਸਦਾ ਟਾਇਰ ਉਤਾਰ ਕੇ ਜੈੱਕ ’ਤੇ ਖੜ੍ਹੀ ਕੀਤੀ ਸੀ ਤੇ ਕੰਬਾਇਨ ਮਨੋਹਰ ਲਾਲ ਪੁੱਤਰ ਹਰੀ ਚੰਦ ਵਾਸੀ ਪਿੰਡ ਦਾਨੇਵਾਲ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਨੌਜਵਾਨ ਹਰਦੀਪ ਸਿੰਘ ਖਿੰਡਾ ਦਾ ਮੋਟਰਸਾਈਕਲ ਕੰਬਾਇਨ ਦੇ ਪਿੱਛੇ ਲੱਗੇ ਕਟਰ ਨਾਲ ਜਾ ਟਕਰਾਇਆ, ਜਿਸ ਕਾਰਨ ਹਰਦੀਪ ਸਿੰਘ ਬੁਰੀ ਤਰ੍ਹਾਂ ਡਿੱਗਾ ਤੇ ਉਸਦੇ ਮੂੰਹ ’ਤੇ ਗੰਭੀਰ ਸੱਟਾਂ ਵੱਜ ਗਈਆਂ। ਉਸਨੂੰ ਤੁਰੰਤ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਐਮਰਜੈਂਸੀ ਡਿਊਟੀ ’ਤੇ ਮੌਜੂਦ ਡਾਕਟਰ ਗਗਨ ਵਲੋਂ ਉਸਨੂੰ ਮਿ੍ਰਤਕ ਕਰਾਰ ਦੇ ਦਿੱਤਾ। ਹਾਦਸੇ ਬਾਰੇ ਪਤਾ ਲੱਗਣ ’ਤੇ ਏ.ਐਸ.ਆਈ. ਕਸ਼ਮੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਜਾਂਚ ਅਧਿਕਾਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਹਾਦਸਾਗ੍ਰਸਤ ਵਾਹਨ ਕਬਜ਼ੇ ’ਚ ਲੈ ਲਏ ਹਨ ਅਤੇ ਮਿ੍ਰਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਨਕੋਦਰ ਭੇਜੀ ਜਾ ਰਹੀ ਹੈ ਅਤੇ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a comment

Your email address will not be published. Required fields are marked *