August 7, 2025
#International

ਕੰਮ ਨਹੀਂ ਕਰ ਸਕਦੇ ਤਾਂ ਪ੍ਰਧਾਨ ਮੰਤਰੀ ਨੂੰ ਛੱਡ ਦੇਣਾ ਚਾਹੀਦੈ ਅਹੁਦਾ, ਇਸਲਾਮਾਬਾਦ ਹਾਈ ਕੋਰਟ ਦੀ ਸਖ਼ਤ ਟਿੱਪਣੀ

ਇਸਲਾਮਾਬਾਦ: ਪਾਕਿਸਤਾਨ ਦੀ ਇੱਕ ਹਾਈ ਕੋਰਟ ਨੇ ਲਾਪਤਾ ਬਲੋਚ ਵਿਦਿਆਰਥੀਆਂ ਦੇ ਮਾਮਲੇ ਵਿੱਚ ਕੇਅਰਟੇਕਰ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਦੇ ਪੇਸ਼ ਨਾ ਹੋਣ ਉੱਤੇ ਤਿੱਖੀ ਟਿੱਪਣੀ ਕੀਤੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਕਿਹਾ ਕਿ ਜੇਕਰ ਕਾਰਜਕਾਰੀ ਪ੍ਰਧਾਨ ਮੰਤਰੀ ਕੱਕੜ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਸਕਦੇ ਤਾਂ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਲਾਪਤਾ ਬਲੋਚ ਵਿਦਿਆਰਥੀਆਂ ਦੀ ਬਰਾਮਦਗੀ ਦੀ ਮੰਗ ਨੂੰ ਲੈ ਕੇ ਕੱਕੜ ਸੋਮਵਾਰ ਨੂੰ ਦੂਜੀ ਵਾਰ ਅਦਾਲਤ ‘ਚ ਪੇਸ਼ ਨਹੀਂ ਹੋਏ। ਜਸਟਿਸ ਮੋਹਸਿਨ ਅਖਤਰ ਕਿਆਨੀ ਨੇ ਸਰਕਾਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਮਨਸੂਰ ਉਸਮਾਨ ਅਵਾਨ ਨੂੰ ਪ੍ਰਧਾਨ ਮੰਤਰੀ ਕੱਕੜ ਦੀ ਗੈਰ-ਹਾਜ਼ਰੀ ਬਾਰੇ ਪੁੱਛਿਆ। ਅਟਾਰਨੀ ਜਨਰਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਰਾਚੀ ਵਿੱਚ ਰੁਝੇਵਿਆਂ ਕਾਰਨ ਹਾਜ਼ਰ ਨਹੀਂ ਹੋ ਸਕੇ। ਇਸ ਤੋਂ ਬਾਅਦ ਅਦਾਲਤ ਨੇ ਰੱਖਿਆ ਅਤੇ ਗ੍ਰਹਿ ਮੰਤਰੀਆਂ ਦੀ ਗੈਰ-ਹਾਜ਼ਰੀ ‘ਤੇ ਵੀ ਸਵਾਲ ਚੁੱਕੇ। ਜਸਟਿਸ ਕਿਆਨੀ ਨੇ ਅਪਰਾਧਿਕ ਰਿਕਾਰਡ ਤੋਂ ਬਿਨਾਂ ਲਾਪਤਾ ਲੋਕਾਂ ਦੀ ਬਰਾਮਦਗੀ ਨਾ ਹੋਣ ‘ਤੇ ਚਿੰਤਾ ਪ੍ਰਗਟਾਈ।ਹਾਈ ਕੋਰਟ ਦੇ ਜੱਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਤਲਬ ਕਰਨ ਦਾ ਮਕਸਦ ਇਹ ਪੁੱਛਣਾ ਸੀ ਕਿ ਉਹ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਕਿਉਂ ਰਹੇ। ਜੇਕਰ ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਗ੍ਰਹਿ ਮੰਤਰੀ ਅਤੇ ਸਕੱਤਰ ਆਪਣੀ ਡਿਊਟੀ ਨਹੀਂ ਨਿਭਾ ਸਕਦੇ ਤਾਂ ਉਨ੍ਹਾਂ ਨੂੰ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

Leave a comment

Your email address will not be published. Required fields are marked *