ਖਹਿਰੇ ਦੀ ਜਿੱਤ ਯਕੀਨੀ ਬਣਾਉਣ ਲਈ ਮਹਿਲਾ ਕਾਂਗਰਸ ਅਹਿਮ ਰੋਲ ਅਦਾ ਕਰੇਗੀ ਪ੍ਰਧਾਨ ਪੱਖੋਂ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਤਾਏ ਹੋਏ ਲੋਕ ਆ ਰਹੀਆਂ ਪਾਰਲੀਮੈਂਟ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਫ਼ਤਵਾ ਦੇਣਗੇ, ਇਹ ਸ਼ਬਦ ਮਹਿਲਾ ਕਾਂਗਰਸ ਦੀ ਜਿਲਾ ਪ੍ਰਧਾਨ ਬੀਬੀ ਮਨਿੰਦਰ ਕੌਰ ਪੱਖੋਂ ਨੇ ਗੱਲਬਾਤ ਦੌਰਾਨ ਕਹੇਂ, ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਜਿੱਤ ਯਕੀਨੀ ਬਣਾਉਣ ਲਈ ਮਹਿਲਾ ਕਾਂਗਰਸ ਜ਼ਿਲਾ ਬਰਨਾਲਾ ਵਿੱਚ ਆਪਣਾਂ ਅਹਿਮ ਰੋਲ ਅਦਾ ਕਰੇਗੀ, ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪਿੰਡਾਂ ਵਿੱਚ ਮਹਿਲਾ ਕਾਂਗਰਸ ਦੀਆਂ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਬੀਬੀ ਮਨਿੰਦਰ ਕੌਰ ਪੱਖੋਂ ਜਿਲਾ ਪ੍ਰਧਾਨ ਮਹਿਲਾ ਕਾਂਗਰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਹਜ਼ਾਰ ਰੁਪਏ ਪ੍ਰਤੀ ਮਹੀਨਾ ਨਾਂ ਪਾਉਣ ਦੇ ਰੋਸ ਵਜੋਂ ਮਹਿਲਾਵਾਂ ਪੰਜਾਬ ਸਰਕਾਰ ਨੂੰ ਸਬਕ ਸਿਖਾਉਣਗੀਆ, ਇਸ ਮੌਕੇ ਮੈਡਮ ਸਰਬਜੀਤ ਕੌਰ ਚੇਅਰਪਰਸਨ, ਸੁਰਿੰਦਰ ਕੌਰ,ਪ੍ਰਵੀਨ ਸ਼ਰਮਾ ਹਾਜ਼ਰ ਸਨ
