September 27, 2025
#Punjab

ਖੇਤੀਬਾੜੀ ਵਿਭਾਗ ਵਲੋਂ 28 ਫਰਵਰੀ ਨੂੰ ਸ਼ਗੁਨ ਰਿਜੋਰਟ, ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ੇਸ਼ ਸਿਖਲਾਈ ਕੈਂਪ ਲੱਗੇਗਾ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਡਾ. ਸੁਰਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਸਲੀ ਵਿਭਿੰਨਤਾ ਪਰੋਗਰਾਮ ਤਹਿਤ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ 28 ਫਰਵਰੀ 2024 ਨੂੰ ਸ਼ਗੁਨ ਰਿਜੋਰਟ, ਨੌਸ਼ਹਿਰਾ ਮੱਝਾ ਸਿੰਘ, ਬਲਾਕ ਧਾਰੀਵਾਲ ਵਿਖੇ ਵਿਸ਼ੇਸ਼ ਸਿਖਲਾਈ ਕੈ਼ਪ ਲਗਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਵੱਧ ਤੋਂ ਵੱਧ ਕੈਂਪ ਵਿੱਚ ਸ਼ਿਰਕਤ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੇ ਵਿਚਾਰ ਸੁਣਨ।

Leave a comment

Your email address will not be published. Required fields are marked *