ਗਾਇਕ ਕੇ.ਐਸ ਮੱਖਣ 25 ਫ਼ਰਵਰੀ ਨੂੰ ਨੂਰਮਹਿਲ ਵਿਚ

ਨੂਰਮਹਿਲ 3 ਫਰਵਰੀ ( ਜਸਵਿੰਦਰ ਸਿੰਘ ਲਾਂਬਾ) ਸ਼ੑੀ ਗੁਰੂ ਰਵਿਦਾਸ ਨਗਰ ਕੀਰਤਨ ਪੑਬੰਧਕ ਕਮੇਟੀ ਦੇ ਮੈਬਰਾਂ ਨੇ ਦੱਸਿਆ ਕਿ ਸ਼ੑੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੂਰਬ 24 ਫਰਵਰੀ ਦਿਨ ਸ਼ਨੀਵਾਰ ਨੂੰ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। 23 ਫਰਵਰੀ ਦਿਨ ਸ਼ੁੱਕਰਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। 25 ਫਰਵਰੀ ਦਿਨ ਐਤਵਾਰ ਨੂੰ ਦੁਪਿਹਰ 2 ਵਜੇ ਸ਼ੑੀ ਗੁਰੂ ਰਵਿਦਾਸ ਚੌਕ ਨੂਰਮਹਿਲ ਵਿਚ ਪੑਸਿੱਧ ਗਾਇਕ ਕੇ. ਐਸ ਮੱਖਣ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ।
