ਗੁਰੂ ਨਾਨਕ ਕਾਲਜ ਬੁਢਲਾਡਾ ਦਾ ਸਾਇੰਸ ਵਿਭਾਗ ਦਾ ਨਤੀਜਾ ਸੌ ਫੀਸਦੀ ਰਿਹਾ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨਿਆ ਐਮ.ਐੱਸਸੀ ਕੈਮਿਸਟਰੀ ਭਾਗ ਪਹਿਲਾ ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਵਿਭਾਗ ਦੇ ਮੁਖੀ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਸ ਵਿਭਾਗ ਨੂੰ ਭਾਰਤ ਸਰਕਾਰ ਦੇ ਬਾਇਓਟੈਕਨੌਜੀ ਵਿਭਾਗ ਵੱਲੋਂ ਸਟਾਰ ਕਾਲਜ ਦਾ ਦਰਜਾ ਪ੍ਰਾਪਤ ਹੈ ਅਤੇ ਐਮ.ਐੱਸਸੀ ਕੈਮਿਸਟਰੀ ਦਾ ਕੋਰਸ ਕਰਵਾਉਣ ਵਾਲੀ ਮਾਨਸਾ ਜ਼ਿਲ੍ਹੇ ਦੀ ਇਕਲੌਤੀ ਸੰਸਥਾ ਹੈ। ਇਸ ਵਿਭਾਗ ਵਿੱਚ ਅਤਿ ਆਧੁਨਿਕ ਲੈਬਜ਼ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਨ ਅਮਲਾ ਹੈ, ਇਸ ਵਿਭਾਗ ਦੇ ਵਿਦਿਆਰਥੀਆਂ ਨੇ ਹਮੇਸ਼ਾ ਹੀ ਸੰਸਥਾ ਦੇ ਮਾਣ ਵਿੱਚ ਵਾਧਾ ਕੀਤਾ ਹੈ। ਸਾਇੰਸ ਦੇ ਖੇਤਰ ਵਿੱਚ ਵਿਦਿਆਰਥੀਆਂ ਨੇ ਸਮੇਂ ਦੇ ਹਾਣ ਦੇ ਪ੍ਰਯੋਗ ਕਰਕੇ ਅਤੇ ਪ੍ਰੀਖਿਆਵਾਂ ਵਿੱਚੋਂ ਚੰਗੇ ਨੰਬਰ ਲੈ ਕੇ ਸਿੱਧ ਕੀਤਾ ਹੈ ਕਿ ਉਨ੍ਹਾਂ ਦਾ ਭਵਿੱਖ ਸੁਨਹਿਰਾ ਹੈ। ਵਿਭਾਗ ਦੇ ਮੁਖੀ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆ ਨੇ ਵਿਗਿਆਨ ਦੇ ਖੇਤਰ ਵਿਚ ਹਮੇਸ਼ਾ ਹੀ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ ਅਤੇ ਆਪਣੀ ਮਿਹਨਤ ਤੇ ਲਗਨ ਨਾਲ ਵੱਡੀਆ ਮੱਲਾ ਮਾਰੀਆ ਹਨ। ਦਸੰਬਰ 2023 ਦੇ ਨਤੀਜੇ ਵਿਚ ਵਿਦਿਆਰਥਣ ਦਿਕਸ਼ਾ ਨੇ 9 ਐੱਸਜੀਪੀਏ ਹਾਸਿਲ ਕਰਕੇ ਪਹਿਲਾ ਸਥਾਨ, ਮਨਪ੍ਰੀਤ ਕੌਰ ਨੇ 8.8 ਐੱਸਜੀਪੀਏ ਹਾਸਿਲ ਕਰਕੇ ਦੂਜਾ ਸਥਾਨ ਅਤੇ ਜੈਸਮੀਨ ਨੇ 8.4 ਐੱਸਜੀਪੀਏ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
