ਗੁਰੂ ਨਾਨਕ ਕਾਲਜ ਬੁਢਲਾਡਾ ਦੇ 24 ਵਿਦਿਆਰਥੀਆਂ ਦੀ ਭਾਰਤ ਦੀਆਂ ਨਾਮੀ ਕੰਪਨੀਆਂ ਵਿਚ ਹੋਈ ਚੋਣ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਲਈ ਭਾਰਤ ਦੀਆਂ ਨਾਮਵਰ ਕੰਪਨੀਆਂ ਨਾਲ ਰਾਬਤਾ ਕਰਕੇ ਇੱਕ ਮੈਗਾ ਪਲੇਸਮੈਂਟ ਡਰਾਈਵ ਨੂੰ ਕਰਵਾਈ ਗਈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ। ਇਸ ਸਬੰਧੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ੍ਰੋ. ਗੁ. ਪ੍ਰ. ਕਮੇਟੀ ਅਤੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਜਿੱਥੇ ਇੱਕ ਪਾਸੇ ਯੂ.ਪੀ.ਐਸ.ਈ., ਪੀ.ਪੀ.ਐਸ.ਈ. ਅਤੇ ਜ਼ੁਡੀਸ਼ੀਅਲ ਵਰਗੇ ਮੁਕਾਬਲੇ ਦੇ ਟੈਸਟਾਂ ਦੀ ਤਿਆਰੀ ਲਈ ਬਿਲਕੁਲ ਮੁਫਤ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉੱਥੇ ਨਾਲ ਹੀ ਵਿਦਿਅਕ ਅਦਾਰਿਆਂ ਦੀ ਚੰਡੀਗੜ੍ਹ ਦਫਤਰ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27 ਵਿੱਚ ਪਲੇਠੀ ਮੈਗਾ ਪਲੇਸਮੈਂਟ ਡਰਾਈਵ ਕਰਵਾਈ ਗਈ ਹੈ। ਜਿਸ ਵਿੱਚ ਭਾਰਤ ਦੀਆਂ 25 ਦੇ ਕਰੀਬ ਨਾਮਵਰ ਕੰਪਨੀਆਂ ਪਹੁੰਚੀਆਂ। ਉਨ੍ਹਾਂ ਦੱਸਿਆ ਕਿ ਇਸ ਮੈਗਾ ਪਲੇਸਮੈਂਟ ਡਰਾਈਵ ਵਿੱਚ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਕਾਲਜਾਂ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਜਿਸ ਵਿੱਚ ਇਸ ਸੰਸਥਾ ਦੇ 24 ਵਿਦਿਆਰਥੀ ਵੱਖ ਵੱਖ ਕੰਪਨੀਆਂ ਵੱਲੋਂ ਚੁਣੇ ਗਏ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸੰਸਥਾ ਵਿੱਚ ਸਕਿੱਲ ਅਧਾਰਿਤ ਕੋਰਸਾਂ ਦੀ ਪਲੇਸਮੈਂਟ ਸੌ ਪ੍ਰਤੀਸ਼ਤ ਹੈ, ਭਵਿੱਖ ਵਿੱਚ ਵੀ ਅਜਿਹੀਆਂ ਮੈਗਾ ਪਲੇਸਮੈਂਟ ਡਰਾਈਵ ਕਰਵਾਈਆਂ ਜਾਣਗੀਆਂ ਤਾਂ ਜੋ ਇਲਾਕੇ ਦੇ ਵਿਦਿਆਰੀਆਂ ਨੂੰ ਰੁਜ਼ਗਾਰ ਮਿਲ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫਸਰ ਡਾ. ਤਨੂਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿੱਚ ਸੰਸਥਾ ਦੇ 24 ਵਿਦਿਆਰਥੀਆਂ ਨੂੰ ਭਾਰਤ ਦੀਆਂ ਵੱਖ ਵੱਖ ਨਾਮੀ ਕੰਪਨੀਆਂ ਵੱਲੋਂ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਐਕਸਿਸ ਬੈਂਕ ਦਿੱਲੀ, ਦਾ ਫਿਊਚਰ ਯੂਨੀਵਰਸਿਟੀ ਈਡੀ ਟੈੱਕ, ਐਚ. ਡੀ. ਐਫ. ਸੀ, ਇੰਡ ਬੈਖਕ, ਐੱਚ ਡੀ ਬੀ ਫਾਈਨਾਸੀ ਸਰਵਿਸ, ਟੈਲੀ ਪਰਫੌਰਮੈਂਸ, ਸੌਲੀਟੇਅਰ ਇਨ ਫੋਰਸਸ ਅਤੇ ਸੁੰਦਰਮ ਫਾਈਨਾਸ ਵਿੱਚ ਸੰਸਥਾ ਦੇ ਵਿਦਿਆਰਥੀਆਂ ਦੀ ਚੋਣ ਹੋਈ।
