ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਨ ਨਕੋਦਰ ਵਿਖੇ ਓਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਐਲੂਮਨੀ ਮੀਟ ਮਿਲਨ 2024 ਕਰਵਾਈ ਗਈ

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਨ ਨਕੋਦਰ ਵਿਖੇ ਓਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਐਲੂਮਨੀ ਮੀਟ ਮਿਲਨ 2024 ਕਰਵਾਈ ਗਈ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਨਰਸਿੰਗ ਅਫਸਰ ਮੈਡਮ ਅਮਰਜੋਤ ਕੌਰ ਜੀ (ਸਿਵਲ ਹਸਪਤਾਲ ਨਕੋਦਰ) ਮੈਡਮ ਰਮਨਪ੍ਰੀਤ ਕੌਰ (ਸੀਨੀਅਰ ਅਫਸਰ), ਅਲੂਮਨੀ ਦੇ ਪ੍ਰੈਜੀਡੈਂਟ ਮੈਡਮ ਸੁਖਵਿੰਦਰ ਕੌਰ (ਰਿਟਾਇਰਡ ਲੈਕਚਰਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨਕੋਦਰ), ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗੀਰ ਸਿੰਘ ਸੋਹੀ ਜੀ ਕੈਸ਼ੀਅਰ ਸਰਦਾਰ ਸੁਖਬੀਰ ਸਿੰਘ ਸੰਧੂ ਜੀ, ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ ਵਾਣੀ ਦੱਤ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਆਏ ਹੋਏ ਮਹਿਮਾਨਾਂ ਦੁਆਰਾ ਸ਼ਮਾ ਰੌਸ਼ਨ ਕਰਕੇ ਕੀਤੀ ਗਈ ਅਤੇ ਨਾਲ ਹੀ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਮੈਡਮ ਵੱਲੋਂ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਰਸਮੀ ਸੁਆਗਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਕੀਤੀਆਂ ਗਈਆਂ, ਸੰਗੀਤ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਗੀਤ ਗਾਏ ਗਏ ਅਤੇ ਅਤੇ ਬੀ ਏ ਭਾਗ ਦੂਜਾ ਦੀ ਵਿਦਿਆਰਥਣ ਖੁਸ਼ੀ ਭੱਲਾ ਦੁਆਰਾ ਕਲਾਸੀਕਲ ਨ੍ਰਿਤ ਪੇਸ਼ ਕੀਤਾ ਗਿਆ ਅਤੇ ਨਾਲ ਹੀ ਆਏ ਹੋਏ ਅਲੂਮਨੀ ਮੈਂਬਰਜ਼ ਵੱਲੋਂ ਵੀ ਆਪਣੇ ਕਾਲਜ ਦੀਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ ਗਏ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਮੈਡਮ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਅਲੂਮਨੀ ਦਾ ਧੰਨਵਾਦ ਕਰਦੇ ਹੋਏ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਕਾਲਜ ਨਾਲ ਜੁੜਨ ਲਈ ਕਿਹਾ ਗਿਆ। ਕਾਲਜ ਪ੍ਰਬੰਧਕ ਕਮੇਟੀ ਅਤੇ ਆਏ ਹੋਏ ਮਹਿਮਾਨਾਂ ਦੁਆਰਾ ਸਮੂਹ ਐਲੂਮਨੀ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਕਾਲਜ ਸਟਾਫ ਵੀ ਹਾਜਰ ਸੀ। ਇਹ ਪ੍ਰੋਗਰਾਮ ਓਲਡ ਸਟੂਡੈਂਟਸ ਐਸੋਸੀਏਸ਼ਨ ਅਲੂਮਨੀ ਦੇ ਮੈਂਬਰਾਂ ਪ੍ਰੋ ਮੀਨੂ ਮੋਹਨ ਪ੍ਰੋ ਅੰਜੂ ਬਾਲਾ ਪ੍ਰੋ ਰਾਜਬੀਰ ਸੋਹੀ ਪ੍ਰੋ ਸੁਖਵਿੰਦਰ ਕੌਰ ਅਤੇ ਪ੍ਰੋ ਸੰਦੀਪ ਦੀ ਦੇਖਰੇਖ ਹੇਠ ਕੀਤਾ ਗਿਆ । ਮੰਚ ਸੰਚਾਲਕ ਦੀ ਭੂਮਿਕਾ ਪ੍ਰੋ ਸੁਖਵਿੰਦਰ ਕੌਰ ਵੱਲੋਂ ਨਿਭਾਈ ਗਈ।
