ਗੁਲਦਸਤਾ ਭੇਂਟ ਕਰਕੇ ਕੀਤਾ ਫਗਵਾੜਾ ਵਿਖੇ ਨਿਯੁਕਤੀ ਦਾ ਸਵਾਗਤ

ਫਗਵਾੜਾ (ਸ਼ਿਵ ਕੋੜਾ) ਸ਼ਿਵ ਸੈਨਾ (ਯੂਬੀਟੀ) ਦਾ ਇੱਕ ਵਫ਼ਦ ਸੂਬਾ ਪ੍ਰੈਸ ਸਕੱਤਰ ਕਮਲ ਸਰੋਜ ਦੀ ਅਗਵਾਈ ਹੇਠ ਫਗਵਾੜਾ ਦੇ ਨਵ-ਨਿਯੁਕਤ ਐਸ.ਪੀ. ਰੁਪਿੰਦਰ ਕੌਰ ਭੱਟੀ ਨੂੰ ਮਿਲਿਆ। ਇਸ ਦੌਰਾਨ ਸ਼ਿਵ ਸੈਨਾ ਆਗੂਆਂ ਨੇ ਉਨ੍ਹਾਂ ਨੂੰ ਫਗਵਾੜਾ ਵਿੱਚ ਨਿਯੁਕਤੀ ਲਈ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਕਮਲ ਸਰੋਜ ਐਸ.ਪੀ. ਰੁਪਿੰਦਰ ਕੌਰ ਨੂੰ ਭਰੋਸਾ ਦਿਵਾਇਆ ਕਿ ਸ਼ਿਵ ਸੈਨਾ ਫਗਵਾੜਾ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਨੇ ਮਹਿਲਾ ਐਸ.ਪੀ ਨੂੰ ਪੁਲਿਸ ਪ੍ਰਸ਼ਾਸਨ ਨਾਲ ਸਬੰਧਤ ਕੁਝ ਸਮੱਸਿਆਵਾਂ ਵੀ ਦੱਸੀਆਂ। ਜਿਹਨਾਂ ਦਾ ਢੁੱਕਵਾਂ ਹੱਲ ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਫਗਵਾੜਾ ਦੇ ਲੋਕਾਂ ਦੀ ਸੇਵਾ ਵਿਚ ਹਮੇਸ਼ਾ ਤਨਦੇਹੀ ਨਾਲ ਕੰਮ ਕਰਦਾ ਹੈ। ਉਨ੍ਹਾਂ ਪੁਲਿਸ ਅਤੇ ਜਨਤਾ ਨਾਲ ਤਾਲਮੇਲ ਕਰਨ ਲਈ ਢੁਕਵੇਂ ਕਦਮ ਚੁੱਕਣ ਦੀ ਗੱਲ ਵੀ ਕਹੀ ਅਤੇ ਸਾਰਿਆਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ। ਲੇਡੀ ਐਸ.ਪੀ. ਨੇ ਸ਼ਿਵ ਸੈਨਾ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਨਸ਼ਿਆਂ ਦੇ ਸੌਦਾਗਰਾਂ ਸਮੇਤ ਹਰ ਤਰ੍ਹਾਂ ਦੇ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਫਗਵਾੜਾ ਵਿੱਚ ਸਰਗਰਮ ਸਮਾਜ ਵਿਰੋਧੀ ਅਨਸਰਾਂ ਨੂੰ ਆਪਣੀਆਂ ਗਤੀਵਿਧੀਆਂ ਤੁਰੰਤ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ। ਕਮਲ ਸਰੋਜ ਨੇ ਇਸ ਮੁਲਾਕਾਤ ਤੋਂ ਬਾਅਦ ਦੱਸਿਆ ਕਿ ਐੱਸ.ਪੀ. ਰੁਪਿੰਦਰ ਕੌਰ ਭੱਟੀ ਇੱਕ ਜਿੰਮੇਵਾਰ ਪੁਲਿਸ ਅਧਿਕਾਰੀ ਹਨ, ਜਿਹਨਾਂ ਨੇ ਆਪਣੀ ਤਾਇਨਾਤੀ ਤੋਂ ਤੁਰੰਤ ਬਾਅਦ ਹੀ ਲਾਅ ਗੇਟ ਇਲਾਕੇ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਖਿਲਾਫ ਸਫਲ ਆਪ੍ਰੇਸ਼ਨ ਕਰਕੇ ਆਪਣੀ ਕੁਸ਼ਲਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਦੀ ਤਾਇਨਾਤੀ ਨਾਲ ਫਗਵਾੜਾ ’ਚ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਨਿਸ਼ਚਤ ਤੌਰ ’ਤੇ ਰੋਕ ਲੱਗੇਗੀ। ਇਸ ਮੌਕੇ ਯੁਵਾ ਸੈਨਾ ਦੇ ਸੂਬਾ ਮੀਤ ਪ੍ਰਧਾਨ ਸ਼ਮਸ਼ੇਰ ਭਾਰਤੀ, ਆਈ.ਟੀ. ਸੈੱਲ ਇੰਚਾਰਜ ਸੰਨੀ ਰਾਜਪੂਤ, ਅਨੂਪ ਦੁੱਗਲ, ਰਾਜ ਕੁਮਾਰ ਗੁਪਤਾ, ਮੁਖਤਿਆਰ ਸਿੰਘ, ਰਾਹੁਲ, ਆਰੀਅਨ, ਹਿਮਾਂਸ਼ੂ ਯਾਦਵ, ਗੁਰਪਿੰਦਰ ਸਿੰਘ ਆਦਿ ਵੀ ਉਨ੍ਹਾਂ ਦੇ ਨਾਲ ਸਨ।
