ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਗੱਡ ਦਿੱਤੇ ਗਿੱਲ,

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਬਰਨਾਲਾ ਇਲਾਕੇ ਦੀ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮੋਢੀ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦਾ ਦਸਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਹ ਜਾਣਕਾਰੀ ਸਕੂਲ ਦੇ ਸਰਪ੍ਰਸਤ ਸਰਦਾਰ ਦਰਸ਼ਨ ਸਿੰਘ ਗਿੱਲ ਅਤੇ ਵਾਈਸ ਚੇਅਰਮੈਨ ਸਰਦਾਰ ਹਰਪ੍ਰੀਤ ਸਿੰਘ ਗਿੱਲ ਨੇ ਸਾਂਝੀ ਕੀਤੀ। ਉਹਨਾਂ ਨੇ ਬੜੇ ਹੀ ਮਾਣ ਨਾਲ ਆਪਣੀ ਖੁਸ਼ੀ ਸਾਂਝੀ ਕਰਦਿਆ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਗੱਡ ਦਿੱਤੇ ਹਨ , ਜਿਸ ਦਾ ਸਿਹਰਾ ਅਸੀਂ ਸਕੂਲ ਸਟਾਫ਼ ਅਤੇ ਪ੍ਰਿੰਸੀਪਲ ਨੂੰ ਦਿੰਦੇ ਹਾਂ। ਸਾਨੂੰ ਮਾਣ ਹੈ ਕਿ ਸਾਡੇ ਵਿਦਿਆਰਥੀ ਬਹੁਤ ਹੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ। ਉਹਨਾਂ ਨੇ ਸਮੂਹ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਜਿਨਾਂ ਦੀ ਮਿਹਨਤ ਅਤੇ ਲਗਨ ਨਾਲ ਸਕੂਲ ਦਾ ਨਾਮ ਦਿਨੋਂ ਦਿਨ ਰੋਸ਼ਨ ਹੋ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਸ੍ਰੀ ਪੀ ਕੇ ਠਾਕੁਰ ਜੀ ਨੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਕੂਲ ਨਤੀਜਾ 100% ਰਿਹਾ। ਜਿਸ ਵਿੱਚ ਵਿਦਿਆਰਥਣ ਗੁਰਲੀਨ ਕੌਰ ਨੇ 94.8 ਅੰਕਾਂ ਨਾਲ ਪਹਿਲਾ ਸਥਾਨ ਅਤੇ ਸੁਖਵੰਸ਼ ਸ਼ਰਮਾ ਨੇ 94.2 ਅੰਕਾਂ ਨਾਲ ਦੂਜਾ ਸਥਾਨ ਅਤੇ ਧਰੂਵੀ ਨੇ 94% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਜਸ਼ਨਪ੍ਰੀਤ ਕੌਰ ਨੇ 93. 6 ,ਨਵਜੋਤ ਕੌਰ ਨੇ 92.8, ਦੀਸਿਕਾ ਨੇ 91.6 , ਦਿਪਾਂਸੂ ਗਰਗ 91.4, ਹੁਸਨ ਪ੍ਰੀਤ ਸਿੰਘ ਮਾਨ , ਗੁਰਮਹਿਕ ਕੌਰ ਅਤੇ ਜਸਲੀਨ ਕੌਰ ਗਿੱਲ ਨੇ 91%, ਗੁਰਸੁਖਮਨ ਸਿੰਘ ਨੇ 90.4, ਜੈ ਇੰਦਰ ਸਿੰਘ ਨੇ 90% ਅੰਕ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸਮੇਂ ਸਮੁੱਚਾ ਸਟਾਫ ਵੀ ਮੌਜੂਦ ਸੀ। ਸਕੂਲ ਦੇ ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਸਮੇਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ
