ਗੱਲ ਕਰਨੀ ਹੈ ਤਾਂ ਸਿੱਧਾ ਮੇਰੇ ਨਾਲ ਸੰਪਰਕ ਕਰੋ…,ਸਹੁਰੇ ਨਾਲ ਅਣਬਣ ਦੇ ਸਵਾਲ ‘ਤੇ ਖੁੱਲ੍ਹ ਕੇ ਬੋਲੀ ਰਵਿੰਦਰ ਜਡੇਜਾ ਦੀ ਪਤਨੀ

ਨਵੀਂ ਦਿੱਲੀ : Rivaba Jadeja Gets Angry : ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਦੀ ਨਿੱਜੀ ਜ਼ਿੰਦਗੀ ‘ਚ ਤੂਫਾਨ ਆ ਗਿਆ ਹੈ। ਜਡੇਜਾ ਦੇ ਪਿਤਾ ਅਨਿਰੁਧ ਸਿੰਘ ਜਡੇਜਾ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦਾ ਆਪਣੇ ਬੇਟੇ ਰਵਿੰਦਰ ਜਡੇਜਾ ਤੇ ਨੂੰਹ ਰਿਵਾਬਾ ਜਡੇਜਾ ਨਾਲ ਕੋਈ ਸਬੰਧ ਨਹੀਂ ਹੈ।ਅਨਿਰੁਧ ਸਿੰਘ ਨੇ ਅੱਗੇ ਕਿਹਾ ਕਿ ਰਵਿੰਦਰ ਜਡੇਜਾ ਤੇ ਰਿਵਾਬਾ ਦੇ ਪਰਿਵਾਰ ‘ਚ ਉਨ੍ਹਾਂ ਦੇ ਵਿਆਹ ਦੇ ਕੁਝ ਮਹੀਨੇ ਬਾਅਦ ਹੀ ਸਮੱਸਿਆਵਾਂ ਸ਼ੁਰੂ ਹੋ ਗਈਆਂ ਸਨ। ਜਡੇਜਾ ਦੇ ਪਿਤਾ ਦਾ ਕਹਿਣਾ ਹੈ ਕਿ ਸ਼ਹਿਰ ‘ਚ ਰਹਿਣ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਬੇਟੇ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਰਿਵਾਬਾ ਤੋਂ ਇਸ ਮਾਮਲੇ ਬਾਰੇ ਪੁੱਛਿਆ ਗਿਆ ਤਾਂ ਉਹ ਭੜਕ ਗਈ। ਪੱਤਰਕਾਰ ਵੱਲੋਂ ਪੁੱਛੇ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ, ‘ਅੱਜ ਅਸੀਂ ਇੱਥੇ ਕਿਉਂ ਹਾਂ? ਜੇਕਰ ਤੁਸੀਂ ਇਸ ਮਾਮਲੇ ‘ਚ ਕੋਈ ਗੱਲ ਕਰਨੀ ਚਾਹੁੰਦੇ ਹੋ ਤਾਂ ਮੇਰੇ ਨਾਲ ਸਿੱਧਾ ਸੰਪਰਕ ਕਰੋ।’ ਰਿਵਾਬਾ ਦੇ ਗੁੱਸੇ ‘ਚ ਦਿੱਤੇ ਬਿਆਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
