September 27, 2025
#National

ਚੋਣਾਂ ਦੇ ਮੱਦੇਨਜ਼ਰ ਸ਼ਾਹਕੋਟ ਪੁਲਿਸ ਨੇ ਲਗਾਇਆ ਨਾਕਾ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਲੋਕ ਸਭਾ ਚੋਣਾਂ ਸਬੰਧੀ ਭਾਰਤ ਵਿੱਚ ਚੋਣ ਜਾਪਤਾ ਲੱਗਣ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਵੱਲੋਂ ਵੀ ਨਾਕਾਬੰਦੀ ਸ਼ੁਰੂ ਕਰ ਮਾੜੇ ਅਨਸਰਾਂ ਤੇ ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਮੁਖਵਿੰਦਰ ਸਿੰਘ ਭੁੱਲਰ ਐਸ.ਐਸ.ਪੀ. ਜਲੰਧਰ ਦਿਹਾਤੀ ਦੀਆਂ ਹਦਾਇਤਾ ਅਨੁਸਾਰ ਅਮਨਦੀਪ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਅਤੇ ਇੰਸਪੈਕਟਰ ਯਾਦਵਿੰਦਰ ਸਿੰਘ ਐਸ.ਐਚ.ਓ. ਸ਼ਾਹਕੋਟ ਦੀ ਦੇਖ-ਰੇਖ ਹੇਠ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸ਼ਾਹਕੋਟ ਮੇਨ ਐਂਟਰੀ ਪੁਆਇੰਟ ਮੁੱਖ ਮਾਰਗ ਤੇ ਐਸ.ਡੀ.ਐੱਮ. ਦਫ਼ਤਰ ਦੇ ਬਾਹਰ ਦੇਰ ਸ਼ਾਮ ਹਾਈਟੈਕ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਸੜਕ ਤੋਂ ਲੰਘਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਅਮਨਦੀਪ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਸ਼ਾਹਕੋਟ ਅਤੇ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਸਬੰਧੀ ਮਾਨਯੋਗ ਚੋਣ ਕਮਿਸ਼ਨ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾ ਅਨੁਸਾਰ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਮਾੜੇ ਅਨਸਰਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਾਕਾਬੰਦੀ ਨਿਰੰਤਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਤੇ ਨਜ਼ਰ ਰੱਖਣ ਅਤੇ ਲੋੜ ਪੈਣ ਤੇ ਪੁਲਿਸ ਦਾ ਸਹਿਯੋਗ ਲੈਣ ਤਾਂ ਹੀ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕਦੀ ਹੈ। ਇਸ ਮੌਕੇ ਏ.ਐਸ.ਆਈ. ਮਨਦੀਪ ਸਿੰਘ ਜੋਸਨ, ਏ.ਐਸ.ਆਈ. ਪਰਮਿੰਦਰ ਸਿੰਘ ਭੱਟੀ, ਏ.ਐਸ.ਆਈ. ਪੂਰਨ ਸਿੰਘ, ਜਗਦੀਪ ਸਿੰਘ, ਸੁਖਦੇਵ ਸਿੰਘ ਆਦਿ ਮੌਜੂਦ ਸਨ।

Leave a comment

Your email address will not be published. Required fields are marked *