ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਯੂਨੀਅਨ ਪੰਜਾਬ (ਰਜਿ:ਨੰ.26) ਨੇ ਸੱਦੀ ਸੂਬਾ ਪੱਧਰੀ ਮੀਟਿੰਗ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ:ਨੰ.26) ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ,ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਸੂਬਾ ਵਿੱਤ ਸਕੱਤਰ ਹਰਜਿੰਦਰ ਸਿੰਘ ਮਾਨ, ਸੂਬਾ ਮੁੱਖ ਸਲਾਹਕਾਰ ਅਮਨਦੀਪ ਸਿੰਘ ਲੱਕੀ ਬਠਿੰਡਾ,ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਕਾਲ਼ਾ, ਸੂਬਾ ਅਡਿਟਰ ਇੰਦਰਜੀਤ ਸਿੰਘ ਕਪੂਰਥਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ 27 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਸਮੇਤ ਤਿੰਨ ਕੈਬਨਿਟ ਮੰਤਰੀਆਂ ਉਪਰੰਤ ਵਿਭਾਗੀ ਉੱਚ ਅਧਿਕਾਰੀਆਂ ਨਾਲ ਕੁਬਾਨਾਂ ਰੈਸਟੋਰੈਂਟ ਫਗਵਾੜਾ ਵਿਖੇ ਜਥੇਬੰਦੀ ਦੀ ਮੀਟਿੰਗ ਹੋਈ ਸੀ। ਜਿਸ ਉਪਰੰਤ ਜਥੇਬੰਦੀ ਵੱਲੋਂ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਇਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਦੀਆਂ ਲਟਕੀਆਂ ਮੰਗਾਂ ਨੂੰ ਪੰਜਾਬ ਸਰਕਾਰ ਸਾਹਮਣੇ ਪੇਸ਼ ਕੀਤਾ ਗਿਆ। ਇਸ ਉਪਰੰਤ ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ਾਂ ਵਿੱਚ ਜੁਝ ਰਹੇ ਕਾਮਿਆਂ ਦੀ ਜਦੋਂ ਵਿਭਾਗੀ ਅਧਿਕਾਰੀਆਂ ਨਾਲ ਗੱਲਬਾਤ ਦਾ ਰਾਬਤਾ ਕਾਇਮ ਹੁੰਦਾ ਹੈ ਤਾਂ ਉਹ ਮੰਗਾਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਛੱਡ ਕੇ ਪੱਲਾ ਝਾੜ ਦਿੰਦੇ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਵਿਭਾਗ ਤੇ ਪੰਜਾਬ ਸਰਕਾਰ ਇਕ ਟੇਵਲ ਤੇ ਬੈਠ ਕੇ ਜਥੇਬੰਦੀ ਨੂੰ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਕਾਮਿਆਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ ਜਿਸ ਸਬੰਧੀ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਮੋਕੇ ਤੇ ਹਦਾਇਤ ਜਾਰੀ ਕਰ ਦਿੱਤੀ ਸੀ।ਹੁਣ ਦੇਖਣਾ ਇਹ ਹੋਵੇਗਾ ਕਿ ਹੁਣ ਵਿਭਾਗੀ ਆਧਿਕਾਰੀ ਇਸ ਨੂੰ ਕਿਸ ਤਰ੍ਹਾਂ ਲਾਗੂ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਚੀਫ ਇੰਜੀਨੀਅਰ ਹੈਂਡ ਆਫਿਸ ਪਟਿਆਲਾ ਨਾਲ ਜਥੇਬੰਦੀ ਦੀ ਮੀਟਿੰਗ ਤੈਅ ਹੋਈ ਹੈ ਜੇਕਰ ਇਸ ਮੀਟਿੰਗ ਦੌਰਾਨ ਮੰਨਿਆ ਮੰਗਾਂ ਨੂੰ ਲਾਗੂ ਕਰਨ ਤੋਂ ਅਧਿਕਾਰੀ ਟਾਲਮਟੋਲ ਦੀ ਨੀਤੀ ਅਪਣਾਉਂਦੇ ਹਨ ਤਾਂ ਉਸੇ ਦਿਨ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਕਰਨ ਉਪਰੰਤ ਤੁਰੰਤ ਐਕਸ਼ਨ ਲੈਂਦੀਆਂ ਦੁਵਾਰਾ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਜਿਸ ਉਪਰੰਤ ਨਿਕਲਣ ਵਾਲੇ ਨਤੀਜਿਆਂ ਦੀ ਨਿਰੋਲ਼ ਜ਼ੁਮੇਵਾਰੀ ਜਲ ਸਪਲਾਈ ਮੈਨੇਜਮੈਂਟ ਦੀ ਹੋਵੇਗੀ।
