ਜਸਜੀਤ ਸਿੰਘ ਬਿਲਗਾ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਬਰ ਨਿਯੁੱਕਤ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਸੀਨੀਅਰ ਅਕਾਲੀ ਆਗੂ ਤੇ ਬਿਲਗਾ ਦੇ ਸਾਬਕਾ ਚੇਅਰਮੈਨ ਜਸਜੀਤ ਸਿੰਘ ਬਿਲਗਾ ਨੂੰ ਉਨ੍ਹਾਂ ਦੀ ਪਾਰਟੀ ਪੑਤੀ ਸ਼ਲਾਘਾ ਯੋਗ ਸੇਵਾਵਾਂ ਨੂੰ ਦੇਖਦੇ ਹੋਏ ਹਾਈ ਕਮਾਂਡ ਵੱਲੋਂ ਸ਼ੑੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ( ਪੀ. ਏ. ਸੀ) ਦਾ ਮੈਂਬਰ ਨਿਯੁੱਕਤ ਕੀਤਾ ਹੈ। ਆਪਣੀ ਨਿਯੁੱਕਤੀ ਤੇ ਪਾਰਟੀ ਪੑਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪੑਧਾਨ ਤੇ ਸਾਬਕਾ ਐਮ. ਐਲ. ਏ ਜਥੇਦਾਰ ਗੁਰਪੑਤਾਪ ਸਿੰਘ ਵਡਾਲਾ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਉਣਗੇ। ਉਨ੍ਹਾਂ ਕਿਹਾ ਕਿ ਸ਼ੋੑਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜੋ ਸਾਰੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਤੇ ਉਨ੍ਹਾਂ ਦੀ ਵੀ ਕੋਸ਼ਿਸ਼ ਹੋਵੇਗੀ ਕਿ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਜਸਜੀਤ ਸਿੰਘ ਬਿਲਗਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਤੇ ਲੋਕਾਂ ਦਾ ਕਥਿਤ ਬਦਲਾਅ ਤੋ ਮਨ ਭਰ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ ਤੇ ਲੋਕਾਂ ਅੰਦਰ ਆਪ ਸਰਕਾਰ ਖਿਲਾਫ਼ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਜਥੇਦਾਰ ਬਿਲਗਾ ਨੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਚ’ ਆਪ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ ਅਤੇ ਸ਼ੑੋਮਣੀ ਅਕਾਲੀ ਦਲ ਰਾਜ ਦੀਆਂ ਸਾਰੀਆਂ 13 ਸੀਟਾਂ ਤੇ ਜਿੱਤ ਹਾਸਲ ਕਰੇਗਾ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਨੂੰ ਹਰ ਵਰਗ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
