ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ (ਵਿਪਨ ਮਿਤੱਲ) ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 28 ਅਗਸਤ 2024 ਤੱਕ ਲਾਗੂ ਰਹਿਣਗੇ। ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ:-ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਬਲਿਕ ਵੱਲੋਂ ਕਲਚਰਲ ਅਤੇ ਧਾਰਮਿਕ ਜਾਂ ਖੁਸ਼ੀ ਦੇ ਸਮਾਗਮਾਂ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੁੰਦੀ ਹੈ। ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਊਡ ਸਪੀਕਰ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 28 ਅਗਸਤ 2024 ਤੱਕ ਲਾਗੂ ਰਹੇਗੀ।ਨਜਾਇਜ਼ ਕਬਜਿਆਂ ਤੇ ਪਾਬੰਦੀ : ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਰਸਤੇ/ਸੜਕਾਂ ਦੀ ਜ਼ਮੀਨ ‘ਤੇ ਨਜਾਇਜ਼ ਕਬਜਾ ਕਰਨ ‘ਤੇ ਵੀ ਪਾਬੰਦੀ ਲਗਾਈ ਹੈ।ਤੰਬਾਕੂ ਵੇਚਣ ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਵਿਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਅਕਤੀ ਦੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੀ ਹੈ ਜਿਸ ਨਾਲ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ ‘ਤੇ ਰੋਗੀ ਹੋ ਜਾਂਦਾ ਹੈ। ਇਹ ਪਾਬੰਦੀ 28 ਅਗਸਤ 2024 ਤੱਕ ਲਾਗੂ ਰਹੇਗੀ।
