ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਥਾਣਿਆ ਵੱਲੋ 1,45,200 ਐਮ.ਐਲ ਨਜਾਇਜ ਸ਼ਰਾਬ ਅਤੇ 230 ਕਿੱਲੋ ਲਾਹਣ ਬ੍ਰਾਮਦ

ਜੰਡਿਆਲਾ ਗੁਰੂ (ਵਿਕਰਮਜੀਤ ਸਿੰਘ) ਸ਼੍ਰੀ ਸਤਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ ਦਿਹਾਤੀ ਜੀ ਵੱਲੋ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ਤੇ ਮੁਹਿੰਮ ਚਲਾ ਕੇ ਨਸ਼ਿਆ ਦੇ ਸੋਦਾਗਰਾ ਤੇ ਸ਼ਿਕੰਜਾ ਕੱਸਣ ਲਈ ਹਦਾਇਤਾ ਜਾਰੀ ਕੀਤੀਆ ਗਈਆ ਹਨ। ਜੋ ਇਹਨਾ ਹਦਾਇਤਾ ਤੇ ਕੰਮ ਕਰਦਿਆਂ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਥਾਣਿਆ ਵੱਲੋ 1,45,200 ਐਮ.ਐਲ ਨਜਾਇਜ ਸ਼ਰਾਬ ਅਤੇ 230 ਕਿੱਲੋ ਲਾਹਣ ਸਮੇਤ 05 ਦੋਸ਼ੀਆ ਨੂੰ ਕਾਬੂ ਕੀਤਾ ਗਿਆ। ਜਿਸ ਸਬੰਧੀ ਉਕਤ ਦੋਸ਼ੀਆ ਖਿਲਾਫ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਥਾਣਿਆ ਵਿੱਚ 06 ਮੁਕੱਦਮੇ ਦਰਜ ਕੀਤੇ ਗਏ।
