ਜੋਨ-2, ਦੀ ਸਬ-ਡਵੀਜ਼ਨ ਨੌਰਥ ਦੇ ਥਾਣਾ ਰਣਜੀਤ ਐਵੀਨਿਊ ਵੱਲੋਂ 3 ਮੁਕੱਦਮਿਆਂ ਵਿੱਚ 295 ਗ੍ਰਾਮ ਹੈਰੋਇੰਨ ਸਮੇਤ 03 ਨਸ਼ਾਂ ਤੱਸਕਰ ਕਾਬੂ

ਅੰਮ੍ਰਿਤਸਰ (ਵਿਕਰਮਜੀਤ ਸਿੰਘ) ਰਣਜੀਤ ਸਿੰਘ ਢਿੱਲੋ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਤੇ ਨਸ਼ਾਂ ਤੱਸਕਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸਤੇ ਤਹਿਤ ਪ੍ਰਭਜੋਤ ਸਿੰਘ ਵਿਰਕ, ਪੀ.ਪੀ.ਐਸ, ਏ.ਡੀ.ਸੀ.ਪੀ ਸਿਟੀ-2 ਦੇ ਦਿਸ਼ਾ ਨਿਰਦੇਸ਼ਾਂ ਪਰ ਵਰਿੰਦਰ ਸਿੰਘ ਖੋਸਾ, ਪੀ.ਪੀ.ਐਸ, ਏ.ਸੀ.ਪੀ ਉੱਤਰੀ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਰੋਬਿੰਨ ਹੰਸ, ਮੁੱਖ ਅਫਸਰ ਥਾਣਾ ਰਣਜੀਤ ਐਵੀਨਿਊ,ਅੰਮ੍ਰਿਤਸਰ ਦੀਆਂ ਪੁਲਿਸ ਪਾਰਟੀਆਂ ਵੱਲੋਂ ਵੱਖ-ਵੱਖ 3 ਮੁਕੱਦਮਿਆਂ ਵਿੱਚ ਕੁੱਲ 295 ਗ੍ਰਾਮ ਹੈਰੋਇੰਨ ਬ੍ਰਾਮਦ ਕਰਕੇ 03 ਨਸ਼ਾਂ ਤੱਸਕਰਾਂ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ
