September 27, 2025
#Punjab

ਠੰਢ ਤੋਂ ਬਚਾਅ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ 250 ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਈ ਮਦਦ

 ਹੁਸ਼ਿਆਰਪੁਰ, 16 ਜਨਵਰੀ:
  ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਅਗਵਾਈ ਵਿਚ ਅੱਜ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ’ਤੇ ਝੁੱਗੀ-ਝੌਪੜੀ ਵਿਚ ਰਹਿਣ ਵਾਲੇ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਮਦਦ ਪਹੁੰਚਾਈ। ਅੱਜ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਮੂਹ ਮੈਂਬਰਾਂ ਦੇ ਨਾਲ ਪਿੰਡ ਮਹਿਲਾਂਵਾਲੀ ਦੇ ਨਜ਼ਦੀਕ ਅਤੇ ਚੰਡੀਗੜ੍ਹ ਬਾਈਪਾਸ ’ਤੇ ਬਣੀਆਂ ਝੁੱਗੀਆਂ ਵਿਚ ਪਹੁੰਚ ਕੇ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈੈੱਡ ਕਰਾਸ ਸੋਸਾਇਟੀ ਰਾਹੀਂ ਝੁੱਗੀਆਂ ਵਿਚ ਰਹਿਣ ਵਾਲਿਆਂ ਨੂੰ ਕੰਬਲ, ਗਰਮ ਜੁਰਾਬਾਂ, ਟੋਪੀਆਂ, ਬੱਚਿਆਂ ਨੂੰ ਸਕੂਲ ਬੈਗ, ਕਾਪੀਆਂ, ਪੈਂਸਿਲਾਂ, ਲੰਚ ਬਾਕਸ, ਖਿਚੜੀ, ਗਰਮ ਟੀ ਸ਼ਰਟਾਂ, ਪੈਂਟਾਂ, ਸਵੈਟਰ, ਫਰਾਕਾਂ, ਗਰਮ ਪਾਣੀ ਵਾਲੀਆਂ ਬੋਤਲਾਂ ਆਦਿ ਵੰਡੀਆਂ। ਉਨ੍ਹਾਂ ਦੱਸਿਆ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਸ ਤਰ੍ਹਾਂ ਦੇ ਸਮਾਜਿਕ ਕਾਰਜ ਲਗਾਤਾਰ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਕਾਰਨ ਅਕਸਰ ਲੋੜਵੰਦ ਲੋਕਾਂ ਤੱਕ ਮਦਦ ਨਹੀਂ ਪਹੁੰਚ ਪਾਉਂਦੀ ਸੀ, ਇਸ ਲਈ ਰੈੱਡ ਕਰਾਸ ਸੁਸਾਇਟੀ ਖ਼ੁਦ ਲੋਕਾਂ ਦੀ ਪਹਿਚਾਣ ਕਰਕੇ  ਉਨ੍ਹਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ।
ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਰਾਜੀਵ ਬਜਾਜ, ਰਾਕੇਸ਼ ਕਪਿਲਾ, ਕਮਰਜੀਤ ਕੌਰ ਆਹਲੂਵਾਲੀਆ, ਕੁਮਕੁਮ ਸੂਦ, ਸੁਰਜੀਤ ਸਹੋਤਾ ਤੋਂ ਇਲਾਵਾ ਕੈਰੀਅਰ ਕਾਊਂਸਲਰ ਅਦਿੱਤਿਆ ਰਾਣਾ, ਗੁਰਪ੍ਰੀਤ ਕੌਰ, ਕੁਲਜੀਤ ਕੌਰ, ਨੀਰਜ ਅਤੇੇ ਰਾਕੇਸ਼ ਵੀ ਮੌਜੂਦ ਸਨ।

Leave a comment

Your email address will not be published. Required fields are marked *