ਡਾਕਟਰ ਉਬਰਾਏ ਨੇ ਖੁੱਲੇ ਅਸਮਾਨ ਹੇਠਾਂ ਦੋ ਮਾਸੂਮ ਬੱਚਿਆਂ ਸਮੇਤ ਰਹਿ ਰਹੀ ਵਿਧਵਾ ਦੇ ਸਿਰ ਤੇ ਦਿੱਤੀ ਛੱਤ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਕੁਝ ਸਮਾਂ ਪਹਿਲਾਂ ਰਾਤ ਨੂੰ ਅਚਾਨਕ ਇੱਕ ਪਰਿਵਾਰ ਦੇ ਉੱਪਰ ਘਰ ਦੀ ਛੱਤ ਡਿੱਗਣ ਕਾਰਨ ਜਿੱਥੇ ਘਰ ਦੇ ਮੁੱਖੀ ਨੌਜਵਾਨ ਦੀ ਮਲਬੇ ਹੇਠ ਦੱਬੇ ਜਾਣ ਕਾਰਨ ਮੌਤ ਹੋ ਗਈ ਸੀ, ਉੱਥੇ ਨਾਲ ਹੀ ਦੋ ਮਾਸੂਮ ਬੱਚਿਆਂ ਸਮੇਤ ਵਿਧਵਾ ਔਰਤ ਬਿਨਾਂ ਛੱਤ ਤੋਂ ਖੁੱਲੇ ਅਸਮਾਨ ਦੇ ਹੇਠਾਂ ਰਹਿਣ ਨੂੰ ਮਜਬੂਰ ਸੀ। ਜਦ ਇਹ ਮਾਮਲਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੇ ਧਿਆਨ ਹਿੱਤ ਆਇਆ ਤਾਂ। ਉਹਨਾਂ ਨੇ ਤੁਰੰਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾਕਟਰ ਐਸ ਪੀ ਸਿੰਘ ਉਬਰਾਏ ਨੂੰ ਇਸ ਸੰਬੰਧੀ ਸਾਰੀ ਸਥਿਤੀ ਤੋਂ ਜਾਣੂ ਕਰਵਾਉਦਿਆਂ ਗਰੀਬ ਲੋੜਵੰਦ ਪਰਿਵਾਰ ਨੂੰ ਨਵਾਂ ਘਰ ਮਕਾਨ ਬਣਾ ਕੇ ਦੇਣ ਲਈ ਬੇਨਤੀ ਕੀਤੀ। ਜਿਸ ਤੋਂ ਬਾਅਦ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਜ਼ਿਲਾ ਗੁਰਦਾਸਪੁਰ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਦੀ ਟੀਮ ਮੈਬਰਾਂ ਵੱਲੋਂ ਟਰੱਸਟ ਦੇ ਮੁੱਖੀ ਡਾਕਟਰ ਐਸ ਪੀ ਸਿੰਘ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਅਤੇ ਟਰੱਸਟੀ ਡਾ. ਸਤਨਾਮ ਸਿੰਘ ਨਿੱਜਰ ਦੇ ਸਹਿਯੋਗ ਨਾਲ ਬਟਾਲਾ ਦੇ ਉਮਰਪੁਰਾ ਇਲਾਕੇ ਦੀ ਰਹਿਣ ਵਾਲੀ ਵਿਧਵਾ ਸੁਨੀਤਾ ਰਾਣੀ ਅਤੇ ਉਸ ਦੇ ਦੋ ਮਾਸੂਮ ਬੱਚਿਆਂ ਨੂੰ ਬਹੁਤ ਸੁੰਦਰ ਸਾਰੀਆਂ ਸਹੂਲਤਾਂ ਦੇ ਨਾਲ ਲੈਸ ਨਵਾਂ ਘਰ ਮਕਾਨ ਬਣਾ ਕੇ ਦਿੱਤਾ ਗਿਆ। ਇਸ ਨਵੇਂ ਘਰ ਮਕਾਨ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਦੇ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐਸ ਪੀ ਸਿੰਘ ਉਬਰਾਏ ਅਤੇ ਟਰੱਸਟੀ ਡਾ. ਸਤਨਾਮ ਸਿੰਘ ਨਿੱਜਰ ਤੋਂ ਇਲਾਵਾ ਡਾਕਟਰ ਬਾਗੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ, ਸੀਨੀਅਰ ਮੈਂਬਰ ਇੰਦਰਪ੍ਰੀਤ ਸਿੰਘ ਰਿੱਕੀ, ਸੀਨੀਅਰ ਮੈਂਬਰ ਰੋਹਿਤ ਕੁਮਾਰ ਵਿਸ਼ੇਸ਼ ਤੌਰ ਤੇ ਉਮਰਪੁਰਾ ਵਿਖੇ ਪਹੁੰਚੇ। ਇਸ ਦੌਰਾਨ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਫੀਤਾ ਕੱਟ ਕੇ ਜਿੱਥੇ ਨਵੇਂ ਘਰ ਮਕਾਨ ਦਾ ਉਦਘਾਟਨ ਕਰਦਿਆਂ ਲੋੜਵੰਦ ਪਰਿਵਾਰ ਨੂੰ ਸੌਂਪਿਆ ਗਿਆ। ਉੱਥੇ ਨਾਲ ਹੀ ਪਰਿਵਾਰ ਦੇ ਨਾਲ ਮੁਲਾਕਾਤ ਕਰਦਿਆਂ ਵਿਧਵਾ ਸੁਨੀਤਾ ਰਾਣੀ ਦੀ ਮਹੀਨਾਵਾਰ ਪੈਨਸ਼ਨ ਲਗਾਉਣ ਦਾ ਵੀ ਐਲਾਨ ਕੀਤਾ ਗਿਆ। ਇਸ ਦੌਰਾਨ ਵਿਧਵਾ ਸੁਨੀਤਾ ਰਾਣੀ ਨੇ ਡਾ. ਐੱਸ ਪੀ ਸਿੰਘ ਉਬਰਾਏ, ਡਾ. ਸਤਨਾਮ ਸਿੰਘ ਨਿੱਜਰ ਅਤੇ ਜਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਸਮੇਤ ਟਰੱਸਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਰੇ ਬੱਚਿਆਂ ਦੇ ਸਿਰ ਉੱਪਰ ਛੱਤ ਦੇ ਕੇ ਡਾ. ਉਬਰਾਏ ਵੱਲੋਂ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ। ਜਿਸ ਕਰਕੇ ਮੈਂ ਸਦਾ ਹੀ ਡਾਕਟਰ ਉਬਰਾਏ ਦੀ ਧੰਨਵਾਦੀ ਰਹਾਂਗੇ। ਇਸ ਮੌਕੇ ਇਲਾਕੇ ਦੇ ਹੋਰ ਵੀ ਮੈਂਬਰ ਹਾਜ਼ਰ ਸਨ।
