ਡਾ. ਰਾਜ ਨੂੰ ਰਾਜਨੀਤਿਕ ਆਗੂ ਵਜੋਂ ਨਹੀਂ, ਸਗੋਂ ਲੋਕ ਸੇਵਕ ਵਜੋਂ ਜਾਣਿਆ ਜਾਂਦਾ – ਮੈਡਮ ਸੋਨੀਆ

ਹੁਸ਼ਿਆਰਪੁਰ (ਨੀਤੂ ਸ਼ਰਮਾ) ਚੱਬੇਵਾਲ ਹਲਕੇ ਦੇ ਹਰਮਨ ਪਿਆਰੇ ਆਗੂ ਡਾ. ਰਾਜ ਕੁਮਾਰ ਜੋ ਕਿ ਹੁਣ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਹਰਮਨ ਪਿਆਰੇ ਬਣ ਗਏ ਹਨ, ਉਹ ਇਸ ਲਈ ਸੰਭਵ ਹੋ ਸਕਿਆ ਹੈ ਕਿਉਂਕਿ ਡਾ. ਰਾਜ ਕੁਮਾਰ ਨੇ ਕਦੇ ਵੀ ਆਪਣੇ ਆਪ ਨੂੰ ਸਿਆਸੀ ਆਗੂ ਨਹੀਂ ਸਮਝਿਆ ਸਗੋਂ ਲੋਕਾਂ ਦੇ ਸੇਵਕਾਂ ਦੇ ਰੂਪ ਵਿੱਚ ਪੇਸ਼ ਕੀਤਾ ਹੈ। ਜਿਸ ਕਾਰਨ ਅੱਜ ਸਮੁੱਚਾ ਭਾਈਚਾਰਾ ਡਾ. ਰਾਜ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਸੰਸਦ ਵਿੱਚ ਭੇਜਣ ਦਾ ਮਨ ਬਣਾ ਲਿਆ ਹੈ। ਮਦਨ ਸੋਨੀਆ ਨੇ ਇਹ ਗੱਲ ਪਿੰਡ ਬਸੀ ਕਲਾਂ ਵਿੱਚ ਡਾ. ਰਾਜ ਦੇ ਹੱਕ ਵਿੱਚ ਕੀਤੀ ਮੀਟਿੰਗ ਦੌਰਾਨ ਪਿੰਡ ਵਾਸੀਆਂ ਵੱਲੋਂ ਦਿੱਤੇ ਗਏ ਪਿਆਰ ਅਤੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕਰਦਿਆਂ ਕਹੀ। ਮੈਡਮ ਸੋਨੀਆ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਪੰਜਾਬ ਦੇ ਹਰ ਮੁੱਦੇ ਤੇ ਕੰਮ ਸ਼ੁਰੂ ਕਰ ਦਿੱਤਾ ਸੀ ਅਤੇ ਅੱਜ ਲੋਕਾਂ ਨੂੰ ਮੁਫਤ ਬਿਜਲੀ ਦੇ ਨਾਲ-ਨਾਲ ਸਿਹਤ ਸਹੂਲਤਾਂ ਅਤੇ ਹੋਰ ਵਿਕਾਸ ਦੇ ਮੁੱਦਿਆਂ ਤੇ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੈਡਮ ਸੋਨੀਆ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਡਾ. ਰਾਜ ਪਹਿਲਾਂ ਦੀ ਤਰ੍ਹਾਂ ਆਪਣੇ ਹਲਕੇ ਅਤੇ ਹਲਕਾ ਵਾਸੀਆਂ ਦੀ ਸੇਵਾ ਕਰਨ ਲਈ ਤਤਪਰ ਰਹਿਣਗੇ ਅਤੇ ਉਨ੍ਹਾਂ ਦਾ ਇੱਕੋ ਇੱਕ ਟੀਚਾ ਹਲਕੇ ਦਾ ਸਰਬਪੱਖੀ ਵਿਕਾਸ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਮੈਡਮ ਸੋਨੀਆ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਾਰੇ ਡਾ. ਰਾਜ ਦੇ ਨਾਲ ਚਟਾਨ ਵਾਂਗ ਖੜੇ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਹਲਕੇ ਲਈ ਡਾ. ਰਾਜ ਤੋਂ ਵਧੀਆ ਕੋਈ ਨਹੀਂ ਹੈ।
