September 28, 2025
#National

ਡਿਪਟੀ ਕਮਿਸ਼ਨਰ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਨਚੇਤ ਚੈਕਿੰਗ

ਫਾਜ਼ਿਲਕਾ (ਮਨੋਜ ਕੁਮਾਰ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਫਤਰਾਂ ਵਿੱਚ ਲੋਕਾਂ ਨੂੰ ਪਾਰਦਰਸ਼ੀ ਅਤੇ ਤੇਜੀ ਨਾਲ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਸਹਾਇਤਾ ਤੇ ਸਵਾਗਤ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇੱਥੇ ਅੱਜ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅਚਾਨਕ ਪਹੁੰਚ ਕੇ ਸਟਾਫ ਦੇ ਕੰਮਕਾਜ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਕ ਨਵੀਂ ਪਹਿਲ ਕਦਮੀ ਦੇ ਤੌਰ ਤੇ ਪ੍ਰਮੁੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਸਵਾਗਤ ਕੇਂਦਰ ਤੇ ਹੀ ਸਮੇਤ ਕੰਪਿਊਟਰ ਬਿਠਾਏ ਗਏ ਹਨ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਨੂੰ ਉਹਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਤੁਰੰਤ ਹੱਲ ਕੀਤਾ ਜਾ ਸਕੇ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਸਕੇ। ਉਨਾਂ ਨੇ ਇਹ ਵੀ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਵੇਰੇ 10 ਤੋਂ 12 ਵਜੇ ਤੱਕ ਆਪਣੇ ਦਫਤਰਾਂ ਵਿੱਚ ਬੈਠਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਤੁਰੰਤ ਉਹਨਾਂ ਦਾ ਹੱਲ ਕਰਨ। ਉਹਨਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਦੀਆਂ ਆਈਆਂ ਅਰਜੀਆਂ ਦਾ ਸਮਾਂ ਵੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ ਅਤੇ ਦਫਤਰ ਵਿੱਚ ਆਉਣ ਵਾਲੇ ਲੋਕਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਕੌਣ ਨਾਗਰਿਕ, ਕਿਹੜੀ ਸਰਵਿਸ ਲੈਣ ਲਈ, ਕਿਸ ਦਿਨ ਆਇਆ ਸੀ ਅਤੇ ਉਸ ਨੂੰ ਇਹ ਸੇਵਾ ਕਿੰਨੇ ਦਿਨਾਂ ਬਾਅਦ ਦਿੱਤੀ ਜਾ ਸਕੀ । ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਸੇਵਾਵਾਂ ਦੇਣ ਲਈ ਤਹ ਸਮਾਂ ਹੱਦ ਦਾ ਸਖਤੀ ਨਾਲ ਪਾਲਣਾ ਕੀਤੀ ਜਾਵੇ।

Leave a comment

Your email address will not be published. Required fields are marked *