ਡੀ.ਏ.ਵੀ ਕਾਲਜੀਏਟ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਆਸ਼ੀਰਵਾਦ ਸਮਾਰੋਹ’

ਨਕੋਦਰ ਕੇ.ਆਰ.ਐਮ. ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਨਕੋਦਰ ਵਲੋਂ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਰਹਿਨੁਮਾਈ ਅਧੀਨ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਲਈ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਸ਼ੀਰਵਾਦ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਇੰਚਾਰਜ ਪ੍ਰੋ. ਸੀਮਾ ਕੌਸ਼ਲ ਨੇ ਕੀਤੀ ਅਤੇ ਕਿਹਾ ਕਿ ਇਮਤਿਹਾਨਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਪੂਰੇ ਸਿਲੇਬਸ ਦੀ ਚੰਗੀ ਤਰ੍ਹਾਂ ਤਿਆਰੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਬੋਰਡ ਦੀ ਉੱਤਰ ਪੱਤਰੀ ਦੇ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਵਿਦਿਆਰਥੀਆਂ ਨੂੰ ਸ਼ੁੱਭ-ਇੱਛਾਵਾਂ ਦਿੰਦਿਆਂ ਕਿਹਾ ਕਿ ਧਿਆਨ ਅਤੇ ਲਗਨ ਨਾਲ ਕੀਤੀ ਪੜ੍ਹਾਈ ਨਾਲ ਸਫ਼ਲਤਾ ਮਿਲਦੀ ਹੈ। ਦ੍ਰਿੜ ਅਤੇ ਮਿਹਨਤ ਨਾਲ ਉਹ ਵਧੀਆ ਅੰਕ ਪ੍ਰਾਪਤ ਕਰ ਸਕਦੇ ਹਨ। ਅਜੋਕੇ ਸਮੇਂ ਵਿਚ ਆਫਲਾਈਨ ਅਤੇ ਆਨਲਾਈਨ ਸਿੱਖਿਆ ਰਾਹੀਂ ਵਿਦਿਆਰਥੀਆਂ ਲਈ ਅਣਗਿਣਤ ਮੌਕੇ ਹਨ, ਜਿੰਨ੍ਹਾਂ ਤੋਂ ਲਾਭ ਲੈ ਕੇ ਉਹ ਹੋਰ ਵੀ ਵਧੀਆ ਕਾਰਗੁਜਾਰੀ ਵਿਖਾ ਸਕਦੇ ਹਨ। ਵਾਇਸ ਪ੍ਰਿੰਸੀਪਲ ਪ੍ਰੋ. ਇੰਦੂ ਬੱਤਰਾ ਨੇ ਵਿਦਿਆਰਥੀਆਂ ਨੂੰ ਪੇਪਰ ਕਰਨ ਦੀ ਢੰਗ ਬਾਰੇ ਸਮਝਾਇਆ। ਪ੍ਰੋ. (ਡਾ.) ਸਲਿਲ ਕੁਮਾਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵਧੀਆ ਜੀਵਨ-ਜਾਂਚ ਲਈ ਪ੍ਰੇਰਿਆ ਅਤੇ ਆਪਣਾ ਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਲਈ ਕਿਹਾ। ਇਸ ਮੌਕੇ ਪ੍ਰੋ. (ਡਾ.) ਤਜਿੰਦਰ ਵਿਰਲੀ ਨੇ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਾਈ ਲਈ ਧੋਖੇਬਾਜ਼ ਏਜੰਟਾਂ ਤੋਂ ਬਚਣ ਲਈ ਪ੍ਰੇਰਿਆ। ਵਿਦਿਆਰਥੀਆਂ ਨੇ ਵੀ ਆਪਣੇ ਤਜ਼ਰਬੇ ਸਾਰਿਆਂ ਨਾਲ ਸਾਂਝੇ ਕੀਤੇ ਅਤੇ ਕਿਹਾ ਕਿ ਉਨ੍ਹਾਂ ਨੂੰ ਕਾਲਜੀਏਟ ਸਕੂਲ ਸਮੇਂ ਦੌਰਾਨ ਸਿੱਖਣ ਨੂੰ ਬਹੁਤ ਕੁੱਝ ਮਿਲਿਆ, ਜਿਸ ਨਾਲ ਉਨ੍ਹਾਂ ਦੀ ਸਖ਼ਸ਼ੀਅਤ ਵਿਚ ਨਿਖਾਰ ਹੋਇਆ ਹੈ। ਅਖੀਰ ਵਿਚ ਪ੍ਰੋ. ਸੀਮਾ ਕੌਸ਼ਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਮੂਹ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਪ੍ਰੋ. (ਡਾ.) ਕਮਲਜੀਤ ਸਿੰਘ, ਡਾ. ਦੁਰਗੇਸ਼ ਨੰਦਨੀ, ਡਾ. ਨੇਹਾ ਵਰਮਾ, ਪ੍ਰੋ. ਮਨੀਸ਼ਾ ਰਾਣੀ, ਪ੍ਰੋ. ਮੋਨਿਕਾ, ਪ੍ਰੋ. ਰੋਜੀ, ਪ੍ਰੋ. ਸੌਰਵਦੀਪ ਸਿੰਘ, ਪ੍ਰੋ. ਰੇਨੂੰ, ਪ੍ਰੋ. ਕੁਲਪ੍ਰੀਤ ਸਿੰਘ, ਡਾ. ਜਸਕਰਨ ਸਿੰਘ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
