ਡੀ.ਏ.ਵੀ. ਕਾਲਜ ਨਕੋਦਰ ਵਿਖੇ ਨਾਟਕ ‘ਜਾਗਦੇ ਰਹੋ’ ਦੀ ਸਫ਼ਲ ਪੇਸ਼ਕਾਰੀ

ਨਕੋਦਰ- ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਪੰਜਾਬੀ ਵਿਭਾਗ ਵਲੋਂ ਪ੍ਰੋ. (ਡਾ.) ਤੇਜਿੰਦਰ ਵਿਰਲੀ ਦੀ ਦੇਖ-ਰੇਖ ਹੇਠ ਵਰਲਡ ਥੀਏਟਰ ਡੇਅ ਨੂੰ ਸਮਰਪਿਤ ਬਲਦੇਵ ਸਿੰਘ ਸੜਕਨਾਮਾ ਦਾ ਲਿਖਿਆ ਸੋਲੋ ਨਾਟਕ ‘ਜਾਗਦੇ ਰਹੋ’ ਕਰਵਾਇਆ ਗਿਆ। ਨਿਰਦੇਸ਼ਕ ਕੀਰਤੀ ਕਿਰਪਾਲ ਦੇ ਸਹਿਯੋਗ ਨਾਲ ਨਾਟਿਅਮ ਗਰੁੱਪ ਦੀ ਟੀਮ ਵਲੋਂ ਨਾਟਕ ਪੇਸ਼ ਕੀਤਾ ਗਿਆ। ਇਸ ਦੇ ਐਂਕਟਰ ਰੰਗ ਹਰਜਿੰਦਰ ਸਿੰਘ ਸੀ | ਨਾਟਕ ਦਾ ਪਹਿਲਾ ਮੰਚਨ ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿੱਚ ਹੋਇਆ| ਇਸ ਦੌਰਾਨ ਨਾਟਕ ਟੀਮ ਵਲੋਂ ਭਾਰਤੀ ਲੋਕਾਂ ਨੂੰ ਲੋਕਤੰਤਰ ਬਾਰੇ ਸੁਚੇਤ ਕੀਤਾ ਗਿਆ। ਇਸ ਮੌਕੇ ਨਾਟਕਕਾਰ ਬਲਦੇਵ ਸਿੰਘ ਸੜਕਨਾਮਾ ਤੇ ਪ੍ਰਿੰਸੀਪਲ ਜਗਰੂਪ ਸਿੰਘ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਉਹਨਾਂ ਨੂੰ ਕਾਲਜ ਦੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਕਿਹਾ ਕਿ ਲੋਕਤੰਤਰ ਦੀ ਕਾਮਯਾਬੀ ਲਈ ਲੋਕਾਂ ਦਾ ਸੁਚੇਤ ਹੋਣਾ ਜ਼ਰੂਰੀ ਹੈ। ਮੁੱਖ ਮਹਿਮਾਨ ਬਲਦੇਵ ਸਿੰਘ ਸੜਕਨਾਮਾ ਨੇ ਨਾਟਕ ਰਾਹੀਂ ਲੋਕਾਂ ਵਿਚ ਸਮਾਜਿਕ ਬੁਰਾਈਆਂ ਅਤੇ ਆਪਣੇ ਹੱਕਾਂ ਪ੍ਰਤੀ ਜਾਗਰੂਕਤਾ ਲਿਆਉਣ ਦੀ ਗੱਲ ਕੀਤੀ। ਇਸ ਨਾਟਕ ਦਾ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ। ਮੰਚ ਸੰਚਾਲਨ ਦੀ ਜਿੰਮੇਵਾਰੀ ਪ੍ਰੋ. (ਡਾ.) ਤੇਜਿੰਦਰ ਵਿਰਲੀ ਵੱਲੋਂ ਬਾਖੂਬੀ ਨਿਭਾਉਂਦਿਆਂ ਅਖੀਰ ਵਿਚ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. (ਡਾ.) ਕਮਲਜੀਤ ਸਿੰਘ, ਪ੍ਰੋ. ਮਾਧਵੀ ਸ਼ਰਮਾ, ਪ੍ਰੋ. ਸੋਨੀਆ ਅਰੋੜਾ, ਪ੍ਰੋ. ਪੰਕਜ ਵਰਮਾ, ਪ੍ਰੋ. ਦਵਿੰਦਰ ਦੀਪ ਸਿੰਘ, ਪ੍ਰੋ. ਸਮੀਰ ਸਭਰਵਾਲ, ਪ੍ਰੋ. ਸੁਪਰੀਆ, ਪ੍ਰੋ. ਸੀਮਾ ਕੌਸ਼ਲ ਆਦਿ ਹਾਜ਼ਰ ਸਨ।
