ਡੀ.ਏ.ਵੀ. ਕਾਲਜ ਨਕੋਦਰ ਵਿਖੇ ‘ਰਾਸ਼ਟਰੀ ਵੋਟਰ ਦਿਵਸ’ ਮਨਾਇਆ

ਨਕੋਦਰ ਕੇ.ਆਰ.ਐੱਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਮੁੱਖ ਚੋਣ ਕਮਿਸ਼ਨਰ ਭਾਰਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਮੁਹਿੰਮ ਤਹਿਤ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਦੇਖ-ਰੇਖ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਨਕੋਦਰ ਗੁਰਸਿਮਰਨ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹਰ ਯੋਗ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਕਿ ਲੋਕਤੰਤਰ ਪ੍ਰਣਾਲੀ ਸਫ਼ਲ ਬਣ ਸਕੇ। ਭਾਰਤ ਵਰਗੇ ਵੱਡੇ ਲੋਕਤੰਤਰ ਵਿੱਚ ਸਾਰੇ ਯੋਗ ਵੋਟਰਾਂ ਵਲੋਂ ਸੋਚ-ਸਮਝ ਕੇ ਵੋਟ ਪਾਉਣੀ ਚਾਹੀਦੀ ਹੈ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਕਿਹਾ ਕਿ ਹਰ ਵੋਟ ਕੀਮਤੀ ਹੈ ਅਤੇ ਰਾਸ਼ਟਰ ਦੀ ਸਫ਼ਲਤਾ ਲਈ ਵੋਟਰਾਂ ਵਲੋਂ ਵੋਟ ਦਾ ਅਧਿਕਾਰ ਵਰਤਣਾ ਚਾਹੀਦਾ ਹੈ। ਕਾਲਜ ਦੇ ਸਵੀਪ ਇੰਚਾਰਜ ਪ੍ਰੋ. ਦਵਿੰਦਰ ਦੀਪ ਸਿੰਘ ਨੇ ਕਿਹਾ ਕਿ ਸਾਨੂੰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਦੇ ਮਾਣ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. (ਡਾ.) ਕਮਲਜੀਤ ਸਿੰਘ ਅਤੇ ਪ੍ਰੋ. ਸੀਮਾ ਕੌਸ਼ਲ ਨੇ ਵਲੰਟੀਅਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ। ਵੋਟ ਦੇ ਅਧਿਕਾਰ ਦੀ ਵਰਤੋਂ ਨਿਡਰ ਹੋ ਕੇ ਬਿਨਾਂ ਕਿਸੇ ਜਾਤੀ, ਵਰਗ, ਭਾਸ਼ਾ, ਧਰਮ ਜਾਂ ਹੋਰ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਕਰਨੀ ਚਾਹੀਦੀ ਹੈ। ਵੋਟਰਾ ਜਾਗਰੂਕਤਾ ਮੁਹਿੰਮ ਅਧੀਨ ਸੈਮੀਨਾਰ, ਭਾਸ਼ਣ ਮੁਕਾਬਲੇ ਅਤੇ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ। ਐੱਨ.ਐੱਸ.ਐਸ. ਵਲੰਟੀਅਰਾਂ ਅਤੇ ਸਟਾਫ਼ ਮੈਂਬਰਾਂ ਨੇ ਆਪਣੀ ਵੋਟ ਦਾ ਉਚਿਤ ਪ੍ਰਯੋਗ ਕਰਨ ਦਾ ਪ੍ਰਣ ਵੀ ਲਿਆ।ਇਸ ਮੁਹਿੰਮ ਦੌਰਾਨ ਨਵੇਂ ਵੋਟਰਾਂ ਨੂੰ ਨਵੀਂ ਵੋਟ ਬਨਾਉਣ ਲ਼ਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰੋ. ਰਮਾ, ਪ੍ਰੋ. ਮੋਨਿਕਾ, ਪ੍ਰੋ. ਕੁਲਪ੍ਰੀਤ ਸਿੰਘ, ਪ੍ਰੋ. (ਡਾ.) ਜਸਕਰਨ ਸਿੰਘ, ਪ੍ਰੋ. ਰੇਨੂੰ, ਪ੍ਰੋ. ਮਨੀਸ਼ਾ, ਪ੍ਰੋ. ਰਿਚਾ ਟੰਡਨ ਆਦਿ ਹਾਜ਼ਰ ਸਨ।
