ਡੀ.ਏ.ਵੀ ਕਾਲਜ ਵਲੋਂ ਸਿੱਖਿਆਦਾਇਕ ਟ੍ਰਿੱਪ ਦਾ ਆਯੋਜਨ

ਨਕੋਦਰ ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਦੇ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਕਾਮਰਸ ਵਿਭਾਗ ਦੇ ਯਤਨਾ ਸਦਕਾ ਵਿਦਿਆਰਥੀਆਂ ਦਾ ਇੱਕ ਟ੍ਰਿਪ ਆਯੋਜਿਤ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾ ਲਈ ਲਿਜਾਇਆ ਗਿਆ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਕਿਹਾ ਕਿ ਅਜਿਹੇ ਟ੍ਰਿਪ ਵਿਦਿਆਰਥੀਆਂ ਨੂੰ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਗਿਆਨ ਤੋਂ ਜਾਣੂ ਕਰਵਾਉਂਦੇ ਹਨ। ਇਸ ਟ੍ਰਿਪ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਟ੍ਰਿਪ ਵਿਚ ਪ੍ਰੋ. ਰਮਾ, ਪ੍ਰੋ. ਕੁਲਪ੍ਰੀਤ ਸਿੰਘ ਅਤੇ ਪ੍ਰੋ. ਮੋਨਿਕਾ ਨੇ ਵਿਦਿਆਰਥੀਆਂ ਨੂੰ ਸਮਾਜ ਦੀ ਭਲਾਈ ਲਈ ਸਿੱਖਿਆਦਾਇਕ, ਇਤਿਹਾਸਕ ਅਤੇ ਧਾਰਮਿਕ ਤੱਥਾਂ ਤੋਂ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਸਥਾਨਕ ਗੁਰਦੁਆਰਿਆਂ ਦੇ ਨਾਲ-ਨਾਲ ਮਾਤਾ ਨੈਣਾ ਦੇਵੀ ਮੰਦਿਰ ਦੇ ਦਰਸ਼ਨ ਵੀ ਕਰਵਾਏ ਗਏ। ਉਨ੍ਹਾਂ ਨੇ ਕੁਦਰਤੀ ਨਜਾਰਿਆਂ ਤੋਂ ਇਲਾਵਾ ਧਾਰਮਿਕ ਗਿਆਨ ਦੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੇ ਧਾਰਮਿਕ ਸਥਾਨਾ ਵਿਚ ਨਤਮਸਤਕ ਹੋ ਕੇ ਦਰਸ਼ਨ ਕੀਤੇ ਅਤੇ ਆਨੰਦ ਵੀ ਮਾਣਿਆ। ਇਸ ਟ੍ਰਿਪ ਵਿਚ ਪ੍ਰੋ. (ਡਾ.) ਕਮਲਜੀਤ ਸਿੰਘ ਨੇ ਭਰਪੂਰ ਸਹਿਯੋਗ ਦਿੱਤਾ।
