ਡੀ.ਏ.ਵੀ. ਕਾਲਜ ਵਿਖੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ

ਨਕੋਦਰ ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ‘ਚ ਐਨ.ਐਸ.ਐਸ. ਵਿਭਾਗ ਅਤੇ ਡੀ.ਬੀ. ਟੈਕ ਸੁਸਾਇਟੀ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਵਲੰਟੀਅਰਾਂ ਨੂੰ ਵਾਤਾਵਰਣ ਸੰਭਾਲ ਦੀਆਂ ਵਿਧੀਆਂ ਬਾਰੇ ਚਾਨਣਾ ਪਾਇਆ। ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ, ਪੌਦੇ ਲਗਾ ਕੇ ਉਨ੍ਹਾਂ ਦਾ ਪਾਲਣ-ਪੌਸ਼ਣ ਕਰਨਾ, ਪ੍ਰਦੂਸ਼ਣ ਨੂੰ ਘੱਟ ਕਰਨ ਲਈ ਹਾਨੀਕਾਰਕ ਪਦਾਰਥਾਂ ਜਿਵੇਂ ਰਸਾਇਣਿਕ ਪਦਾਰਥ, ਕੀਟਨਾਸ਼ਕ ਦਵਾਈਆਂ ਆਦਿ ਦੀ ਵਰਤੋਂ ਨੂੰ ਘਟਾਉਣਾ। ਵੇਸਟ ਪਦਾਰਥਾਂ ਨੂੰ ਮੁੜ ਕੇ ਵਰਤਣਾ, ਪਾਣੀ ਦੀ ਉਚਿਤ ਵਰਤੋਂ ਅਤੇ ਭੂ ਖੋਹ ਦੀਆਂ ਸਮੱਸਿਆਵਾਂ ਨੂੰ ਘਟਾਉਣ ਦੇ ਸੁਝਾਅ ਦਿੱਤੇ ਗਏ। ਕਲੀਨ ਅਤ ਗਰੀਨ ਵਾਤਾਵਰਣ ਲਈ ਸਾਰੇ ਵਲੰਟੀਅਰਾਂ ਨੇ ਸਹੁੰ ਵੀ ਚੁੱਕੀ। ਪ੍ਰੋਗਰਾਮ ਅਫ਼ਸਰ ਪ੍ਰੋ. (ਡਾ.) ਕਮਲਜੀਤ ਸਿੰਘ ਅਤੇ ਪ੍ਰੋ. ਸੀਮਾ ਕੌਸ਼ਲ ਨੇ ਸਿਹਤਮੰਦ ਰਹਿਣ ਅਤੇ ਵਾਤਾਵਰਣ ਦੀ ਸ਼ੁੱਧਤਾ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਨੂੰ ਰੁੱਖਾਂ ਨੂੰ ਵੱਢਣਾ ਨਹੀਂ ਚਾਹੀਦਾ, ਸਗੋਂ ਸਮਾਜ ਦੇ ਭਲੇ ਲਈ ਰੁੱਖਾਂ ਦੀ ਸਾਂਭ-ਸੰਭਾਲ ਵਿਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਅੰਤਰਰਾਸ਼ਟਰੀ ਪੱਧਰ ਤੇ ਘੱਟ ਰਹੇ ਕੁਦਰਤੀ ਸਾਧਨਾ ਨੂੰ ਸੋਚ-ਸਮਝ ਕੇ ਵਰਤਣਾ ਚਾਹੀਦਾ ਹੈ ਤਾਂ ਜੋ ਸਾਡਾ ਵਾਤਾਵਰਣ ਸੁਰੱਖਿਅਤ ਰਹਿ ਸਕੇ। ਸਾਨੂੰ ਕੁਦਰਤ ਦੇ ਨੇੜੇ ਹੋਣਾ ਚਾਹੀਦਾ ਹੈ ਅਤੇ ਇਸ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਸਟਾਫ ਅਤੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਵਿਚ ਪੌਦੇ ਵੀ ਲਗਾਏ। ਐਨ.ਐਸ.ਐਸ. ਵਲੰਟੀਅਰਾਂ ਨੇ ਇੰਨ੍ਹਾਂ ਪੌਦਿਆਂ ਦੀ ਸਾਂਭ-ਸੰਭਾਲ ਦਾ ਪ੍ਰਣ ਵੀ ਲਿਆ ਅਤੇ ਇਕ ਹੀ ਧਰਤੀ ਦੇ ਸੰਕਲਪ ਨੂੰ ਦ੍ਰਿੜ ਕੀਤਾ। ਇਸ ਮੌਕੇ ਪ੍ਰੋ. ਸੁਪਰੀਆ, ਡਾ. ਨੇਹਾ ਵਰਮਾ, ਹਰਪ੍ਰੀਤ ਸਿੰਘ, ਟਵਿੰਕਲ, ਨੀਤੂ ਵਰਮਾ ਆਦਿ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
