ਥਾਣਾ ਸ਼ਾਹਕੋਟ, ਜਲੰਧਰ ਦਿਹਾਤੀ ਦੀ ਪੁਲਿਸ ਵੱਲੋ ਭਗੌੜੇ (ਪੀ.ਓ) ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਮਾਨਯੋਗ ਇਲੈਕਸ਼ਨ ਕਮਿਸ਼ਨ ਦੀ ਹਦਾਇਤਾਂ ਅਨੁਸਾਰ, ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ, ਸ੍ਰੀ ਨਰਿੰਦਰ ਸਿੰਘ ਔਜਲਾ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਦੀ ਅਗਵਾਈ ਹੇਠ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋ ਭਗੌੜੇ (ਪੀ.ਓ) ਵਿਅਕਤੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਮਿਤੀ 07.04.2023 ਨੂੰ ਪਿੰਡ ਰਾਮਪੁਰ ਦਰਿਆ ਸਤਲੁਜ ਵਿੱਚ JCB ਮਸ਼ੀਨਾ ਨਾਲ ਰੇਤਾ ਦੀ ਗੈਰ ਕਾਨੂੰਨੀ ਨਿਕਾਸੀ ਕਰਨ ਬਾਰੇ ਗੁਰਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਸੈਦਪੁਰ ਝਿੜੀ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਦੇ ਖਿਲਾਫ ਮੁਕੱਦਮਾ ਨੰਬਰ 55 ਮਿਤੀ 07.04.2023 ਅ/ਧ 21 Mining Act 379 IPC ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਦਰਜ ਕਰਕੇ JCB ਮਸ਼ੀਨ ਨੂੰ ਕਬਜੇ ਵਿੱਚ ਲਿਆ ਗਿਆ ਸੀ। ਜੋ ਗੁਰਜੀਤ ਸਿੰਘ ਉਕਤ ਮਾਨਯੋਗ ਅਦਾਲਤ ਜਲੰਧਰ ਤੋਂ ਗੈਰ-ਹਾਜਰ ਹੋ ਗਿਆ ਸੀ ਜਿਸ ਤੇ ਮਾਨਯੋਗ ਅਦਾਲਤ ਵੱਲੋ ਇਸ ਨੂੰ ਮਿਤੀ 29.02.2024 ਨੂੰ ਪੀ.ਓ ਕਰਾਰ ਦਿੱਤਾ ਗਿਆ ਸੀ। ਮਿਤੀ 06.03.2024 ਨੂੰ ASI ਸਲਿੰਦਰ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਪੀ.ਓ ਗੁਰਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਸੈਦਪੁਰ ਝਿੜੀ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਅੱਜ ਪੇਸ਼ ਅਦਾਲਤ ਕਰਕੇ ਕੇਂਦਰੀ ਜੇਲ ਬੰਦ ਕਰਵਾਇਆ ਜਾਵੇਗਾ।
