ਥਾਣਾ ਸ਼ਾਹਕੋਟ ਪੁਲਿਸ ਵਲੋਂ ਗੱਡੀ ਪਰ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮ ਰਹੇ 2 ਵਿਅਕਤੀਆਂ ਨੂੰ ਕੀਤਾ ਗਿ੍ਫਤਾਰ

ਸ਼ਾਹਕੋਟ /ਮਲਸੀਆ (ਬਿੰਦਰ ਕੁਮਾਰ) ਡਾ. ਅੰਕੁਰ ਗੁਪਤਾ,ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ)ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀ੍ਮਤੀ ਜਸਰੂਪ ਕੌਰ ਬਾਠ,ਆਈ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਅਮਨਦੀਪ ਸਿੰਘ,ਪੀ.ਪੀ.ਐਸ.ਉੱਪ ਪੁਲਿਸ ਕਪਤਾਨ ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵਲੋਂ ਗੱਡੀ ਪਰ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮ ਰਹੇ 2 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।ਪੈ੍ਸ ਨੂੰ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਏਂ.ਐਸ .ਆਈ ਸਲਿੰਦਰ ਸਿੰਘ ਥਾਣਾ ਸ਼ਾਹਕੋਟ ਸਮੇਤ ਪੁਲਿਸ ਪਾਰਟੀ ਦੇ ਤਹਿਸੀਲ ਮੋੜ ਸ਼ਾਹਕੋਟ ਵਿਖੇ ਮੌਜੂਦ ਸੀ ਕਿਸੇ ਦੇਸ਼ ਸੇਵਕ ਨੇ ਇਤਲਾਹ ਦਿੱਤੀ ਕਿ ਇਕਬਾਲ ਸਿੰਘ ਪੁੱਤਰ ਪਸੋ਼ਰ ਸਿੰਘ ਵਾਸੀ ਕੋਟ ਈਸੇ ਖਾਂ ਥਾਣਾ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ, ਅਤੇ ਅਨਮਲਪੀ੍ਤ ਪੁੱਤਰ ਸੁਖਦੇਵ ਸਿੰਘ ਵਾਸੀ ਲੌਂਗੀਵਿੰਡ ਥਾਣਾ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਜਿਨ੍ਹਾਂ ਪਾਸ ਇੱਕ ਸਵਿਫਟ ਗੱਡੀ ਰੰਗ ਚਿੱਟਾ ਨੰਬਰ PB-05-AM-5141 ਹੈ। ਜਿਸ ਨੂੰ ਇਕਬਾਲ ਸਿੰਘ ਚਲਾ ਰਿਹਾ ਹੈ ਉਸ ਗੱਡੀ ਦੀ ਨੰਬਰ ਤੇ ਕਾਲੀ ਟੇਪ ਲੱਗਾ ਕੇ ਅਸਲ ਨੰਬਰ ਨੂੰ (PB -08-AM-5747)ਨਾਲ ਟੈਂਪਰ ਕੀਤਾ ਹੋਇਆ ਹੈ।ਜਿਸ ਤੇ ਮੁਕੱਦਮਾ ਨੰਬਰ 98 ਅ/ਧ 345(3),318(4)BNS ਥਾਣਾ ਸ਼ਾਹਕੋਟ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਅਤੇ ਇਕਬਾਲ ਸਿੰਘ ਪੁੱਤਰ ਪਸੋ਼ਰ ਸਿੰਘ ਵਾਸੀ ਕੋਟ ਈਸੇ ਖਾਂ ਸੁਖਦੇਵ ਸਿੰਘ ਵਾਸੀ ਪਿੰਡ ਲੌਂਗੀਵਿੰਡ ਵਾਸੀ ਕੋਟ ਈਸੇ ਖਾਂ ਨੂੰ ਗਿ੍ਫਤਾਰ ਕਰਕੇ ਇਨ੍ਹਾਂ ਪਾਸੋਂ ਗੱਡੀ ਸਵਿਫਟ ਕਰ ਲਈ ਗਈ ਹੈ। ਇਨ੍ਹਾਂ ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਇਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
