ਥਾਣਾ ਸੁਭਾਨਪੁਰ ਵਿਖੇ ਦਰਜ ਕੇਸ ਰੱਦ ਕਰਵਾਉਣ ਲਈ ਸੁਖਪਾਲ ਸਿੰਘ ਖਹਿਰਾ ਵਲੋਂ ਹਾਈਕੋਰਟ ਵਿੱਚ ਅਰਜ਼ੀ ਦਾਖ਼ਲ

ਕਪੂਰਥਲਾ, 11 ਜਨਵਰੀ -ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਨੂੰ ਰੱਦ ਕਰਵਾਉਣ ਲਈ ਉਨ੍ਹਾਂ ਵਲੋਂ ਆਪਣੇ ਵਕੀਲਾਂ ਰਾਹੀਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਉੱਪਰ ਅੱਜ ਸੁਣਵਾਈ ਦੌਰਾਨ ਮਾਨਯੋਗ ਹਾਈਕੋਰਟ ਦੇ ਜਸਟਿਸ ਵਿਕਾਸ ਬਹਿਲ ਵਲੋਂ ਨਿੱਜੀ ਕਾਰਨਾਂ ਕਰਕੇ ਇਹ ਪਟੀਸ਼ਨ ਦੂਸਰੇ ਬੈਂਚ ਨੂੰ ਰੈਫਰ ਕਰਨ ਲਈ ਕਿਹਾ ਗਿਆ ਹੈ