ਦਸਵਾਂ ਅੰਤਰਰਾਸ਼ਟਰੀ ਯੋਗ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸੀ ਐਮ ਦੀ ਯੋਗਸਾਲਾ ਅੰਤਰਗਤ ਮਾਨਸਾ ਜਿਲ੍ਹੇ ਦੇ ਬਲਾਕ ਬੁਢਲਾਡਾ ਵਿਖੇ ਦਸਵਾਂ ਅੰਤਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਜਿਸ ਵਿੱਚ ਐਸ ਡੀ ਐਮ ਬੁਢਲਾਡਾ ਸ਼੍ਰੀ ਗਗਨਦੀਪ ਸਿੰਘ pcs ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ| ਤੇ ਉਹਨਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਸੀਐਮ ਦੀ ਯੋਗਸ਼ਾਲਾ ਨਾਲ ਜੁੜਨ ਤੇ ਇਸ ਦਾ ਲਾਹਾ ਲੈਣ ਦੀ ਅਪੀਲ ਕੀਤੀ ਗਈ| ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਓਹਨਾਂ ਵੱਲੋਂ ਖੁਦ ਯੋਗਾ ਕਰਦੇ ਹੋਏ ਲੋਕਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ| ਯੋਗਾ ਟਰੇਨਰ ਹਰਵਿੰਦਰ ਸਿੰਘ ਵੱਲੋਂ ਰਸਮੀ ਤੌਰ ਤੇ ਸ਼ੁਰੂਆਤ ਕਰਵਾਉਂਦੇ ਹੋਏ ਯੋਗ ਦੇ ਫਾਈਦੇ ਦੱਸੇ ਉਨ੍ਹਾਂ ਦੱਸਿਆ ਕਿ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਸਭ ਤੋਂ ਵਧੀਆ ਕਸਰਤ ਹੈ ਇਸ ਨਾਲ ਮਨ ਅਤੇ ਤਨ ਨੂੰ ਸ਼ਕਤੀ ਮਿਲਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਯੋਗ ਸਾਨੂੰ ਰਿਸ਼ੀਆਂ-ਮੁਨੀਆਂ ਤੋਂ ਮਿਲਿਆ ਹੈ ਤੇ ਯੋਗ ਸਾਡੀ ਪੁਰਾਤਨ ਸੱਭਿਅਤਾ ਹੈ ਤੇ ਇਸ ਨੂੰ ਪੂਰੀ ਦੁਨੀਆਂ ਨੇ ਅਪਣਾਇਆ ਹੈ| ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾ ਦੀ ਸਿਹਤ ਪ੍ਰਤੀ ਬਹੁਤ ਚਿੰਤਿਤ ਹੈ| ਇਸ ਲਈ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ 115ਥਾਵਾਂ ਬੁਢਲਾਡਾ ਵਿਚ 17 ਥਾਵਾਂ ਤੇ ਸੀਐੱਮ ਦੀ ਯੋਗਸ਼ਾਲਾ ਸਕੀਮ ਤਹਿਤ ਯੋਗਸ਼ਾਲਾ ਲੱਗ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀ ਭਰਭੂਰ ਲਾਹਾ ਲੈ ਰਹੇ ਹਨ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ। ਇਸ ਮੌਕੇ ਯੋਗਾ ਟ੍ਰੇਨਰ ਜਯੋਤੀ ਸ਼ਰਮਾ, ਹਰਚਰਨ ਸਿੰਘ , ਸਟੇਟ ਅਵਾਰਡੀ ਮੱਖਣ ਸਿੰਘ ਲੈਕਚਰਾਰ ਮਾਸਟਰ ਗੁਰਵਿੰਦਰ ਸਿੰਘ ਅਤੇ ਮਾਸਟਰ ਮੁਨੀਸ਼ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਇਸ ਯੋਗ ਦਿਵਸ ਦੇ ਵਿਚ ਪੂਰੇ ਮਾਨਸਾ ਜਿਲ੍ਹੇ ਦੇ ਵੱਖ ਵੱਖ ਬਲਾਕਾ ਵਿਚ ਹਜਾਰਾ ਲੋਕਾਂ ਨੇ ਭਾਗ ਲਿਆ।
