August 6, 2025
#Latest News

ਦਿਨ ਚੜ੍ਹਦੇ ਹੀ ਵਾਪਰਿਆ ਵੱਡਾ ਹਾਦਸਾ, ਚਲਦੀ ਕਾਰ ਤੇ ਡਿੱਗਾ ਦਰੱਖਤ

ਫ਼ਰੀਦਕੋਟ (ਵਿਪਨ ਮਿਤੱਲ)ਫਰੀਦਕੋਟ ਕੋਟਕਪੂਰਾ ਰੋਡ ’ਤੇ ਦਿਨ ਚੜ੍ਹਦੇ ਹੀ ਵੱਡਾ ਸੜਕੀ ਹਾਦਸਾ ਵਾਪਰਿਆ ਜਿਸ ਕਾਰਨ ਇਕ 13 ਕੁ ਸਾਲਾ ਸਕੂਲੀ ਬੱਚੀ ਨੂੰ ਆਪਣੀ ਜਾਣ ਤੋਂ ਹੱਥ ਧੋਣੇ ਪਏ ਅਤੇ 4 ਹੋਰ ਲੋਕ ਗੰਭੀਰ ਜਖਮੀਂ ਹੋ ਗਏ। ਮਾਮਲਾ ਕੋਟਕਪੂਰਾ ਰੋਡ ਤੋਂ ਸਾਹਮਣੇ ਆਇਆ ਜਿੱਥੇ ਜਿਲ੍ਹੇ ਦੇ ਪਿੰਡ ਸਿਵੀਆਂ ਤੋਂ ਇਕ ਪਰਿਵਾਰ ਆਪਣੀ ਬੱਚੀ ਦਾ ਵਜੀਫੇ ਸੰਬੰਧੀ ਹੋਣ ਵਾਲਾ ਇਕ ਟੈਸਟ ਦਵਾਉਣ ਲਈ ਫਰੀਦਕੋਟ ਆ ਰਿਹਾ ਸੀ, ਪਿੰਡ ਦੇ ਬੱਸ ਅੱਡੇ ਤੇ ਉਹਨਾਂ ਦੀ ਬੱਚੀ ਦੀ ਸਹੇਲੀ ਵੀ ਖੜ੍ਹੀ ਸੀ ਜਿਸ ਨੇ ਵੀ ਫਰੀਦਕੋਟ ਹੀ ਉਹੀ ਟੈਸਟ ਦੇਣ ਆਉਣਾ ਸੀ।ਕਾਰ ਸਵਾਰ ਸਖਸ ਨੇ ਉਸ ਬੱਚੀ ਨੂੰ ਵੀ ਆਪਣੇ ਨਾਲ ਹੀ ਬਿਠਾ ਲਿਆ ਪਰ ਕੋਟਕਪੂਰਾ ਤੋਂ ਫਰੀਦਕੋਟ ਰੋਡ ਦੇ ਇਕ ਦਰੱਖਤ ਉਨ੍ਹਾਂ ਦੀ ਚਲਦੀ ਕਾਰ ’ਤੇ ਡਿੱਗ ਗਿਆ ਜਿਸ ਕਾਰਨ ਕਾਰ ਵਿੱਚ ਸਵਾਰ 5 ਲੋਕ ਗੰਭੀਰ ਜਖਮੀ ਹੋ ਗਏ ਜਿੰਨਾਂ ਨੂੰ ਸੜਕ ਸੁੱਰਖਿਆ ਫੋਰਸ ਨੇ ਲੋਕਾਂ ਦੀ ਮਦਦ ਨਾਲ ਜੀਜੀਐਸ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਜਿਥੇ ਜਖਮੀਂ ਦੀ ਤਾਬ ਨਾ ਝਲਦੇ ਹੋਏ 13 ਸਾਲਾ ਸਕੂਲੀ ਵਿਦਿਅਥਣ ਸਹਿਜਪ੍ਰੀਤ ਕੌਰ ਦਮ ਤੋਵ ਗਈ ਜਦੋਕਿ ਬਾਕੀ ਚਾਰ ਲੋਕਾਂ ਦਾ ਇਲਾਜ ਚੱਲ ਰਿਹਾ । ਜ਼ਿਕਰਯੋਗ ਹੈ ਕਿ ਮ੍ਰਿਤਕ ਸਹਿਜਪ੍ਰੀਤ ਕੌਰ ਨੂੰ ਹੀ ਕਾਰ ਸਵਾਰ ਉਸ ਦੀ ਸਹੇਲੀ ਨੇ ਲਿਫਟ ਦਿੱਤੀ ਸੀ। ਫਿਲਹਾਲ ਇਸ ਮਾਮਲੇ ਵਿਚ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Leave a comment

Your email address will not be published. Required fields are marked *