ਦੁਕਾਨ ਵਿੱਚ ਭਿਆਨਕ ਅੱਗ ਲੱਗਣ ਕਾਰਨ ਲੱਖਾ ਦਾ ਨੁਕਸਾਨ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਸ਼ਾਹਕੋਟ ਵਿਖੇ ਦੁਸ਼ਹਿਰਾ ਗਰਾਊਂਡ ਨਜ਼ਦੀਕ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ ਵਿੱਚ ਬੀਤੀ ਰਾਤ ਅਚਾਨਕ ਅੱਗ ਲੱਗਣ ਕਾਰਨ ਲੱਖਾ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਗੁਰਪ੍ਰੀਤ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਪਿੰਡ ਟੁੱਟ ਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਦੁਸ਼ਹਿਰਾ ਗਰਾਊਂਡ ਨਜ਼ਦੀਕ ਵਿਸ਼ਵਕਰਮਾ ਇਲੈਕਟ੍ਰੋਨਿਕਸ ਦੀ ਦੁਕਾਨ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾਂ ਦੀ ਤਰ੍ਹਾਂ ਉਹ ਵੀਰਵਾਰ ਸ਼ਾਮ ਦੁਕਾਨ ਬੰਦ ਕਰਕੇ ਆਪਣੇ ਘਰ ਚਲੇ ਗਏ। ਰਾਤ ਕਰੀਬ 12 ਵਜੇ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਅੰਦਰੋ ਧੂੰਆ ਨਿਕਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦ ਉਨ੍ਹਾਂ ਦੁਕਾਨ ਦੇ ਬਾਹਰ ਆ ਕੇ ਦੇਖਿਆ ਤਾਂ ਦੁਕਾਨ ਅੰਦਰ ਅੱਗ ਲੱਗੀ ਹੋਈ ਸੀ, ਜਿਸ ਉਪਰੰਤ ਉਨ੍ਹਾਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਸੂਚਿਤ ਕੀਤਾ ਤਾਂ ਸ਼ਾਹਕੋਟ ਅਤੇ ਨਕੋਦਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚੀਆਂ, ਜਿਨ੍ਹਾਂ ਲੋਕਾਂ ਦੀ ਸਹਾਇਤਾ ਨਾਲ ਕਿਸੇ ਤਰ੍ਹਾਂ ਦੁਕਾਨ ਦਾ ਸ਼ਟਰ ਚੁੱਕ ਕੇ ਅੱਗ ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਐਨੀ ਭਿਆਨ ਸੀ ਕਿ ਦੁਕਾਨ ਅੰਦਰ ਪਿਆ ਲੱਖਾ ਰੁਪਏ ਦਾ ਸਮਾਨ ਜਿਸ ਵਿੱਚ ਮਸ਼ੀਨਾ, ਤਾਬਾ, ਬੈਟਰੀਆਂ ਆਦਿ ਸੜ ਕੇ ਸੁਆਹ ਹੋ ਗਿਆ ਅਤੇ ਦੁਕਾਨ ਦੇ ਪਿੱਛਲੇ ਪਾਸੇ ਬਾਲਿਆ ਵਾਲੀ ਛੱਡ ਵੀ ਡਿੱਗ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਉਨ੍ਹਾਂ ਦਾ ਕਰੀਬ 10 ਤੋਂ 12 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਉਨ੍ਹਾਂ ਦੱਸਿਆ ਕਿ ਜੇਕਰ ਅਜੇ ਵੀ ਸਮੇਂ ਸਿਰ ਪਤਾ ਨਾ ਲੱਗਦਾ ਤਾਂ ਆਸ-ਪਾਸ ਦੇ ਘਰਾਂ ਅਤੇ ਨੁਕਸਾਨਾਂ ਦਾ ਵੀ ਨੁਕਸਾਨ ਹੋ ਸਕਦਾ ਸੀ।
